ਪੰਜਾਬ ਦੀਆਂ ਛੇ ਨਗਰ ਨਿਗਮਾਂ ’ਤੇ ਆਪ ਪਾਰਟੀ ਦੇ ਮੇਅਰ ਬਣਨਾ, ਪਾਰਟੀ ਲਈ ਮਾਣ ਵਾਲੀ ਗੱਲ-ਵਿਧਾਇਕ ਤੇ ਕਾਰਜਕਾਰੀ ਪ੍ਰਧਾਨ, ਸ਼ੈਰੀ ਕਲਸੀ

17

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਬਟਾਲਾ।

ਵਿਧਾਇਕ ਸ਼ੈਰੀ ਕਲਸੀ ਨੇ ਬਠਿੰਡਾ ਦੇ ਚੁਣੇ ਗਏ ਮੇਅਰ ਪਦਮਜੀਤ ਮਹਿਤਾ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

ਬਟਾਲਾ, 6 ਫਰਵਰੀ 2025: Aj Di Awaaj

ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਸ੍ਰੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਦੀਆਂ ਪੰਜ ਨਗਰ ਨਿਗਮਾਂ ‘ਤੇ ਆਪ ਪਾਰਟੀ ਦੇ ਮੇਅਰ ਬਣਨ ਉਪਰੰਤ ਬਠਿੰਡਾ ਨਗਰ ਨਿਗਮ ਵਿੱਚ ਵੀ ਆਮ ਆਦਮੀ ਪਾਰਟੀ ਦੇ ਕੌਂਸਲਰ ਪਦਮਜੀਤ ਮਹਿਤਾ ਨੂੰ ਬਠਿੰਡਾ ਨਗਰ ਨਿਗਮ ਦਾ ਮੇਅਰ ਚੁਣਿਆ ਗਿਆ ਹੈ, ਇਸ ਲਈ ਬਠਿੰਡਾ ਦੀ ਪੂਰੀ ਟੀਮ ਵਧਾਈ ਦੀ ਹੱਕਦਾਰ ਹੈ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਬਠਿੰਡਾ ਦੇ ਲੋਕਾਂ ਅਤੇ ਪਾਰਟੀ ਦੇ ਸਥਾਨਕ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਕੌਂਸਲਰਾਂ ਨੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਆਪਣੇ ਸ਼ਹਿਰ ਦੇ ਵਿਕਾਸ ਅਤੇ ਸਥਾਨਕ ਸਮੱਸਿਆਵਾਂ ਦਾ ਜਲਦੀ ਹੱਲ ਲਈ ‘ਆਪ’ ਦਾ ਮੇਅਰ ਬਣਾਇਆ ਹੈ।

ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਕਿਹਾ ਕਿ ਪਦਮਜੀਤ ਮਹਿਤਾ ਮੇਰਾ ਛੋਟਾ ਵੀਰ ਹੈ ਅਤੇ ਉਸ ਵਿੱਚ ਲੋਕਾਂ ਪ੍ਰਤੀ ਕੰਮ ਕਰਨ ਦਾ ਪੂਰਾ ਜਨੂੰਨ ਹੈ। ਉਨਾਂ ਪਦਮਜੀਤ ਮਹਿਤਾ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨਾਂ ਨੂੰ ਪੂਰੀ ਆਸ ਹੈ ਕਿ ਉਹ ਬਠਿੰਡਾ ਵਾਸੀਆਂ ਦੇ ਭਰੋਸੇ ’ਤੇ ਖਰ੍ਹਾ ਉੱਤਰਨਗੇ ਅਤੇ ਬਠਿੰਡਾ ਵਿੱਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਉਣਗੇ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਹਾਲ ਹੀ ‘ਚ ਸੰਪੰਨ ਹੋਈਆਂ ਨਗਰ ਨਿਗਮ ਚੋਣਾਂ ‘ਚ ਆਮ ਆਦਮੀ ਪਾਰਟੀ ਨੇ 55 ਫੀਸਦੀ ਤੋਂ ਵੱਧ ਸੀਟਾਂ ਜਿੱਤੀਆਂ ਹਨ। ਉਨਾਂ ਦੱਸਿਆ ਕਿ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਨੇ 35 ਥਾਵਾਂ ‘ਤੇ ਆਪਣੇ ਮੇਅਰ ਅਤੇ ਪ੍ਰਧਾਨ ਬਣਾਏ।  ਹਾਲ ਹੀ ਵਿੱਚ ਪਟਿਆਲਾ, ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਫਗਵਾੜਾ ਵਿੱਚ ਸਾਡਾ ਮੇਅਰ ਬਣਿਆ ਹੈ, ਜੋ ਸਾਰਿਆਂ ਲਈ ਮਾਣ ਤੇ ਫਖ਼ਰ ਵਾਲੀ ਗੱਲ ਹੈ।