ਚੰਡੀਗੜ੍ਹ: 16 Sep 2026 AJ DI Awaaj
Chandigarh Desk : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਆਪਣੇ ਖ਼ਿਲਾਫ਼ ਲਗਾਏ ਗਏ ਕਥਿਤ ਮਾ*ਣਹਾਨੀਕਾਰੀ ਅਤੇ ਅਣਪ੍ਰਮਾਣਿਤ ਦੋਸ਼ਾਂ ਨੂੰ ਲੈ ਕੇ ਅਦਾਲਤ ਦਾ ਰੁਖ ਕੀਤਾ ਹੈ। ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਨੂੰ ਪੱਖ ਬਣਾਇਆ ਗਿਆ ਹੈ।
ਡਾ. ਗੁਰਪ੍ਰੀਤ ਕੌਰ ਵੱਲੋਂ ਦਾਇਰ ਮਾਮਲੇ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਉਨ੍ਹਾਂ ਖ਼ਿਲਾਫ਼ ਗੰਭੀਰ ਦੋਸ਼ ਲਗਾ ਕੇ ਉਨ੍ਹਾਂ ਦੀ ਸਾਖ ਅਤੇ ਨਿੱਜੀ ਛਵੀ ਨੂੰ ਨੁਕਸਾਨ ਪਹੁੰਚਾਇਆ ਗਿਆ। ਵਿਵਾਦ ਉਨ੍ਹਾਂ ਦੋਸ਼ਾਂ ਨਾਲ ਸਬੰਧਤ ਹੈ, ਜਿਨ੍ਹਾਂ ਵਿੱਚ ਕਥਿਤ ਤੌਰ ’ਤੇ ਇੱਕ ਬਲਾ*ਤਕਾਰ ਮਾਮਲੇ ਦੇ ਮੁਲਜ਼ਮ ਦੀ ਮਦਦ ਲਈ ਰਿ*ਸ਼ਵਤ ਦੀ ਮੰਗ ਕਰਨ ਦਾ ਦੋਸ਼ ਲਗਾਇਆ ਗਿਆ ਸੀ। ਡਾ. ਗੁਰਪ੍ਰੀਤ ਕੌਰ ਨੇ ਇਨ੍ਹਾਂ ਦੋਸ਼ਾਂ ਨੂੰ ਗਲਤ ਅਤੇ ਮਾਣ*ਹਾਨੀਕਾਰੀ ਦੱਸਿਆ ਹੈ।
ਇਸ ਤੋਂ ਪਹਿਲਾਂ ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ ਅਤੇ ਖਹਿਰਾ ਨੂੰ ਕਾਨੂੰਨੀ ਨੋਟਿਸ ਭੇਜ ਕੇ ਕਥਿਤ ਦੋਸ਼ਾਂ ’ਤੇ ਮੁਆਫ਼ੀ ਮੰਗਣ ਦੀ ਮੰਗ ਕੀਤੀ ਗਈ ਸੀ। ਰਿਪੋਰਟਾਂ ਮੁਤਾਬਕ ਖਹਿਰਾ ਨੇ ਨੋਟਿਸ ਦਾ ਜਵਾਬ ਦੇਣ ਤੋਂ ਇਨਕਾਰ ਕਰਦਿਆਂ ਇਸ ਨੂੰ ਜਨਤਕ ਤੌਰ ’ਤੇ ਫਾੜ ਦਿੱਤਾ ਸੀ।
ਅਦਾਲਤ ਨੇ ਅਣਪ੍ਰਮਾਣਿਤ ਸਮੱਗਰੀ ’ਤੇ ਲਾਈ ਅੰਤਰਿਮ ਰੋਕ
9 ਸਤੰਬਰ 2026 ਨੂੰ ਚੰਡੀਗੜ੍ਹ ਦੀ ਅਦਾਲਤ ਨੇ ਮਜੀਠੀਆ, ਖਹਿਰਾ ਅਤੇ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਨੂੰ ਅਗਲੇ ਹੁਕਮਾਂ ਤੱਕ ਡਾ. ਗੁਰਪ੍ਰੀਤ ਕੌਰ ਨਾਲ ਸਬੰਧਤ ਕਥਿਤ ਰਿ*ਸ਼ਵਤ ਦੇ ਦੋਸ਼ਾਂ ਬਾਰੇ ਅਣਪ੍ਰਮਾਣਿਤ ਜਾਂ ਮਾਣਹਾਨੀਕਾਰੀ ਸਮੱਗਰੀ ਸੋਸ਼ਲ ਮੀਡੀਆ ਜਾਂ ਹੋਰ ਮਾਧਿਅਮਾਂ ’ਤੇ ਪ੍ਰਕਾਸ਼ਿਤ ਜਾਂ ਪ੍ਰਸਾਰਿਤ ਕਰਨ ਤੋਂ ਅਸਥਾਈ ਤੌਰ ’ਤੇ ਰੋਕ ਦਿੱਤਾ ਹੈ।
ਅਦਾਲਤ ਨੇ ਇਸ ਮਾਮਲੇ ਵਿੱਚ ਤਿੰਨਾਂ ਨੂੰ ਨੋਟਿਸ ਜਾਰੀ ਕੀਤੇ ਹਨ ਅਤੇ ਅਗਲੀ ਸੁਣਵਾਈ 30 ਸਤੰਬਰ 2026 ਨੂੰ ਹੋਣੀ ਹੈ। ਅਦਾਲਤ ਨੇ ਕਿਹਾ ਕਿ ਕਿਸੇ ਵਿਅਕਤੀ ਦੀ ਸਾਖ ਦੇ ਅਧਿਕਾਰ ਅਤੇ ਬੋਲਣ ਦੀ ਆਜ਼ਾਦੀ ਵਿਚਕਾਰ ਸੰਤੁਲਨ ਬਣਾਉਣਾ ਜ਼ਰੂਰੀ ਹੈ।



















