ਤਰਨ ਤਾਰਨ ਬਲਾਕ ਵਿਖੇ ਟੈਨਿਸ ਬਾਲ ਕ੍ਰਿਕਟ ਦੇ ਹੋਏ ਰੋਮਾਂਚਿਕ ਮੁਕਾਬਲੇ

2

ਤਰਨ ਤਾਰਨ, 17 ਸਤੰਬਰ 2026 AJ DI Awaaj

Punjab Desk :    ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਅੱਜ ਬਲਾਕ ਤਰਨ ਤਾਰਨ ਦਾ ਟੈਨਿਸ ਬਾਲ ਕ੍ਰਿਕਟ ਟੂਰਨਾਮੈਂਟ ਪੁਲਿਸ ਲਾਈਨ ਤਰਨ ਤਾਰਨ ਵਿਖੇ ਕਰਵਾਇਆ ਗਿਆ। ਜਾਣਕਾਰੀ ਦਿੰਦਿਆਂ ਜਿਲ੍ਹਾ ਖੇਡ ਅਫ਼ਸਰ ਸਤਵੰਤ ਕੌਰ ਨੇ ਦੱਸਿਆ ਕਿ ਇਸ ਦੌਰਾਨ ਵੱਖ- ਵੱਖ ਟੀਮਾਂ ਵਿਚਾਲੇ ਰੋਮਾਂਚਿਕ ਮੁਕਾਬਲੇ ਹੋਏ। ਉਨ੍ਹਾਂ ਦੱਸਿਆ ਕਿ ਅੰਡਰ 14 ਲੜਕਿਆਂ ਵਿੱਚ ਸੇਂਟ ਫਰਾਂਸਿਸ ਸਕੂਲ ਤਰਨ ਤਾਰਨ ਨੇ ਪਹਿਲਾ ਅਤੇ ਮਮਤਾ ਨਿਕੇਤਨ ਸਕੂਲ ਤਰਨ ਤਾਰਨ ਨੇ ਦੂਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ 17 ਲੜਕਿਆਂ ਵਿੱਚ ਮਮਤਾ ਨਿਕੇਤਨ ਸਕੂਲ ਤਰਨ ਤਾਰਨ ਨੂੰ ਪਹਿਲਾ ਅਤੇ ਗੁਰੂ ਨਾਨਕ ਦੇਵ ਅਕੈਡਮੀ ਮਾਣੋਚਾਹਲ ਨੂੰ ਦੂਸਰਾ ਸਥਾਨ ਮਿਲਿਆ। ਉਨ੍ਹਾਂ ਦੱਸਿਆ ਕਿ ਬਲਾਕ ਚੋਹਲਾ ਸਾਹਿਬ ਤੇ ਨੌਸ਼ਹਿਰਾ ਪੰਨੂਆਂ ਵਿਖੇ ਬਾਰਿਸ਼ ਹੋਣ ਕਾਰਨ ਟੂਰਨਾਮੈਂਟ ਨਹੀਂ ਕਰਵਾਇਆ ਜਾ ਸਕਿਆ, ਜੋ ਕਿ ਹੁਣ ਕੱਲ੍ਹ ਕਰਵਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ‘ਖੇਡਾਂ ਵਤਨ ਪੰਜਾਬ ਦੀਆਂ’  ਵਿੱਚ ਪਹਿਲੀ ਵਾਰ ਟੈਨਿਸ ਬਾਲ ਕ੍ਰਿਕਟ ਮੁਕਾਬਲੇ ਕਰਵਾਏ ਜਾ ਰਹੇ ਹਨ