September 18,2026 Aj Di Awaaj
Punjab Desk : ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਨਿਰੋਲ ਯੋਗਤਾ ਦੇ ਆਧਾਰ ’ਤੇ ਰੋਜ਼ਗਾਰ ਦੇ ਮੌਕੇ ਮਿਲਣ ਨਾਲ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਨੀਂਹ ਮਜ਼ਬੂਤ ਹੋ ਰਹੀ ਹੈ। ਖਾਸ ਤੌਰ ’ਤੇ ਧੀਆਂ ਆਪਣੇ ਹੁਨਰ ਅਤੇ ਕਾਬਲੀਅਤ ਦੇ ਦਮ ’ਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਅੱਗੇ ਵੱਧ ਰਹੀਆਂ ਹਨ। ਯੋਗਤਾ ਦੇ ਆਧਾਰ ’ਤੇ ਮਿਲ ਰਹੇ ਮੌਕੇ ਹੋਰਨਾਂ ਬੱਚਿਆਂ ਨੂੰ ਵੀ ਮਿਹਨਤ ਅਤੇ ਕਾਬਲੀਅਤ ਨਾਲ ਅੱਗੇ ਵਧਣ ਲਈ ਪ੍ਰੇਰਿਤ ਕਰ ਰਹੇ ਹਨ।


















