ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰਾਂ ਨੂੰ 10 ‘ਫ੍ਰੀਜ਼ਰ ਆਨ ਵ੍ਹੀਲਜ਼’ ਵੰਡੇ

6

ਬਰਨਾਲਾ, 21 ਸਤੰਬਰ 2026 AJ DI Awaaj

Punjab Desk :    ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਜ਼ਿਲ੍ਹਾ ਬਰਨਾਲਾ ਵੱਲੋਂ ਸਵੈ ਸਹਾਇਤਾ ਸਮੂਹਾਂ (Self Help Groups) ਨਾਲ ਜੁੜੀਆਂ ਔਰਤਾਂ ਨੂੰ ਆਮਦਨ ਦੇ ਨਵੇਂ ਸਾਧਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 10 ‘ਫ੍ਰੀਜ਼ਰ ਆਨ ਵ੍ਹੀਲਜ਼’ ਦਿੱਤੇ ਗਏ ਜਿਨ੍ਹਾਂ ਨਾਲ ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰਾਂ ਵੱਲੋਂ ਵੇਰਕਾ ਦੇ ਡੇਅਰੀ ਉਤਪਾਦਾਂ ਦੀ ਵਿਕਰੀ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈਏਐੱਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਵਲੋਂ ਏਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਹ ਫ੍ਰੀਜ਼ਰ ਦਿੱਤੇ ਗਏ।
ਓਹਨਾਂ ਦੱਸਿਆ ਕਿ ਇਨ੍ਹਾਂ ‘ਫ੍ਰੀਜ਼ਰ ਆਨ ਵ੍ਹੀਲਜ਼’ ਰਾਹੀਂ ਵੇਰਕਾ ਦੇ ਵੱਖ-ਵੱਖ ਉਤਪਾਦ ਜਿਵੇਂ ਆਈਸਕ੍ਰੀਮ, ਲੱਸੀ, ਖੀਰ, ਮੱਖਣ ਅਤੇ ਹੋਰ ਡੇਅਰੀ ਉਤਪਾਦ ਲੋਕਾਂ ਤੱਕ ਪਹੁੰਚਾਏ ਜਾਣਗੇ। ਇਸ ਨਾਲ ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰਾਂ ਨੂੰ ਆਪਣਾ ਰੋਜ਼ਗਾਰ ਸ਼ੁਰੂ ਕਰਨ ਅਤੇ ਆਪਣੀ ਆਮਦਨ ਵਿੱਚ ਵਾਧਾ ਕਰਨ ਦਾ ਮੌਕਾ ਮਿਲੇਗਾ।
ਇਸ ਸਬੰਧੀ ਵੇਰਕਾ ਵੱਲੋਂ ਹਰੇਕ ‘ਫ੍ਰੀਜ਼ਰ ਆਨ ਵ੍ਹੀਲਜ਼’ ਲਈ ਕਰੀਬ 15,000 ਰੁਪਏ ਦਾ ਸ਼ੁਰੂਆਤੀ ਸਟਾਕ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਵੱਲੋਂ ਲਾਭਪਾਤਰੀਆਂ ਨੂੰ ਬਿਨਾਂ ਵਿਆਜ ਦੇ ਕਰਜ਼ੇ ਦੀ ਸਹੂਲਤ ਵੀ ਦਿੱਤੀ ਗਈ ਹੈ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਦਾ ਉਦੇਸ਼ ਪੇਂਡੂ ਖੇਤਰਾਂ ਦੀਆਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ, ਆਮਦਨ ਵਿੱਚ ਵਾਧਾ ਕਰਨਾ ਅਤੇ ਸਵੈ ਸਹਾਇਤਾ ਸਮੂਹਾਂ ਨੂੰ ਆਰਥਿਕ ਤੌਰ ’ਤੇ ਹੋਰ ਮਜ਼ਬੂਤ ਕਰਨਾ ਹੈ।
ਇਸ ਮੌਕੇ ਸੁਪਰਡੈਂਟ ਅਨੁਰਾਗ ਵਰਮਾ, ਡਿਸਟ੍ਰਿਕਟ ਪ੍ਰੋਗਰਾਮ ਮੈਨੇਜਰ (ਪੀਐੱਸਆਰਐੱਲਐੱਮ) ਰਮਨੀਕ ਸ਼ਰਮਾ ਵੀ ਮੌਜੂਦ ਸੀ।