ਤਾਮਿਲਨਾਡੂ, 22 ਸਤੰਬਰ 2026 Aj Di Awaaj
National Desk: ਤਾਮਿਲਨਾਡੂ ਦੇ ਮੁੱਖ ਮੰਤਰੀ ਵਿਜੇ ਦਾ ਸਕੂਲੀ ਬੱਚਿਆਂ ਨਾਲ ਇਕੱਠੇ ਬੈਠ ਕੇ ਖਾਣਾ ਖਾਣ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਵਿੱਚ CM ਵਿਜੇ ਬੱਚਿਆਂ ਦੇ ਨਾਲ ਬੈਠ ਕੇ ਸਾਦਗੀ ਭਰੇ ਅੰਦਾਜ਼ ਵਿੱਚ ਭੋਜਨ ਕਰਦੇ ਨਜ਼ਰ ਆ ਰਹੇ ਹਨ।
ਇਸ ਦੌਰਾਨ ਉਨ੍ਹਾਂ ਨੇ ਸਕੂਲੀ ਬੱਚਿਆਂ ਨਾਲ ਸਮਾਂ ਬਿਤਾਇਆ ਅਤੇ ਉਨ੍ਹਾਂ ਨਾਲ ਗੱਲਬਾਤ ਵੀ ਕੀਤੀ। CM ਵਿਜੇ ਦਾ ਇਹ ਸਾਦਾ ਅੰਦਾਜ਼ ਸੋਸ਼ਲ ਮੀਡੀਆ ‘ਤੇ ਲੋਕਾਂ ਦਾ ਧਿਆਨ ਖਿੱਚ ਰਿਹਾ ਹੈ।


















