ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ‘ਮਾਨ ਦੇ ਮੁਨਾਫੇ’ ਤਹਿਤ ਡੋਰ ਟੁ ਡੋਰ ਕੈਂਪੇਨ

2

ਫਾਜ਼ਿਲਕਾ 22 ਸਤੰਬਰ 2026 AJ DI Awaaj

Punjab Desk :    ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਤੋਂ ਜਾਣੂੰ ਕਰਵਾਉਣ ਲਈ ਫਾਜ਼ਿਲਕਾ ਸ਼ਹਿਰ ਦੇ ਵਾਰਡ ਨੰ. 10 ਸਮੇਤ ਵੱਖ-ਵੱਖ ਵਾਰਡਾਂ ਵਿੱਚ ਪਹੁੰਚੇ।

ਇਸ ਮੌਕੇ ਬੋਲਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ ਹੈ। ਉਨ੍ਹਾਂ  ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ 4.5 ਸਾਲਾਂ ਦੇ ਕਾਰਜਕਾਰ ਦੌਰਾਨ ਅਨੇਕਾਂ ਹੀ ਵਿਕਾਸ ਤੇ ਲੋਕ ਭਲਾਈ ਦੇ ਕੰਮ ਕੀਤੇ ਹਨ। ਇਨ੍ਹਾਂ ਵਿਚ ਬਿਜਲੀ ਬਿੱਲਾਂ ਵਿਚ ਰਾਹਤ, ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ, ਸਰਕਾਰੀ ਸਕੂਲਾਂ ਵਿਚ ਮੁਫ਼ਤ ਸਿੱਖਿਆ, ਬੁਢਾਪਾ ਪੈਨਸ਼ਨ, ਆਮ ਆਦਮੀ ਕਲੀਨਿਕਾਂ ਵਿਚ ਮੁਫ਼ਤ ਟੈਸਟ ਤੇ ਦਵਾਈਆਂ, ਰਾਸ਼ਨ, ਮੁਫ਼ਤ ਤੀਰਥ ਯਾਤਰਾ, ਖੇਤੀ ਲਈ ਮੁਫ਼ਤ ਬਿਜਲੀ ਅਤੇ ਅਸ਼ੀਰਵਾਦ ਸਕੀਮ ਆਦਿ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕੋਈ ਸਿਆਸੀ ਪਾਰਟੀ ਆਪਣੇ ਕੰਮਾਂ ਦਾ ਰਿਪੋਰਟ ਕਾਰਡ ਲੈ ਕੇ ਸਿੱਧਾ ਲੋਕਾਂ ਦੇ ਘਰਾਂ ਤੱਕ ਪਹੁੰਚ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪਾਰਟੀ ਦੇ ਅਹੁਦੇਦਾਰ ਅਤੇ ਵਲੰਟੀਅਰ ਵੀ ਘਰ-ਘਰ ਪਹੁੰਚਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ ਹਲਕੇ ਦੇ ਹਰ ਵਾਰਡ ਅਤੇ ਪਿੰਡ ਵਿਚ ਪਹੁੰਚ ਕੇ ਮਾਨ ਦੇ ਮੁਨਾਫਿਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣਗੇ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਸਿਰਤੋੜ ਯਤਨ ਕਰੇਗੀ ਅਤੇ ਹਰ ਵਿਕਾਸ ਦੇ ਕੰਮ ਪਾਰਟੀਬਾਜ਼ੀ ਅਤੇ ਬਿਨਾਂ ਕਿਸੇ ਭੇਦ ਭਾਵ ਦੇ ਪਹਿਲਾਂ ਦੀ ਤਰ੍ਹਾਂ ਕੀਤੇ ਜਾਣਗੇ।ਇਸ ਦੌਰਾਨ ਲੋਕਾਂ ਨੇ ਪੰਜਾਬ ਸਰਕਾਰ ਦੇ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ।ਇਸ ਮੌਕੇ ਵਿਧਾਇਕ ਸਵਨਾ ਦੇ ਨਾਲ ਬਲਾਕ ਪ੍ਰਧਾਨ ਸੰਦੀਪ ਚਲਾਣਾ, ਬਲਾਕ ਪ੍ਰਧਾਨ ਸ਼ਿਵ ਜਜੋਰੀਆ, ਬਲਾਕ ਪ੍ਰਧਾਨ ਕ੍ਰਿਸ਼ਨ ਕੰਬੋਜ, ਬਿੱਟੂ ਸੇਤੀਆ, ਦੀਪਕ ਸ਼ਰਮਾ, ਗੁਰਮੀਤ ਸਿਡਾਨਾ, ਹਰੀਸ਼ ਠਾਕੁਰ, ਬਬਲੀ, ਸ਼ੇਖਰ  ਗਗਨ ਰਾਮਪੁਰਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।