ਫਰੀਦਕੋਟ 23 ਸਤੰਬਰ 2026 AJ DI Awaaj
Punjab Desk : ਬੀਤੀ ਸ਼ਾਮ ਇਥੋਂ ਦੀ ਨਵੀਂ ਦਾਣਾ ਮੰਡੀ ਵਿਖੇ ਬਾਬਾ ਸ਼ੇਖ ਫਰੀਦ ਆਗਮਨ ਪੁਰਬ 2026 ਦੇ ਸਬੰਧ ਵਿੱਚ ਕਰਵਾਈ ਗਈ ਸਟਾਰ ਨਾਈਟ ਵਿੱਚ ਮਸ਼ਹੂਰ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਨੇ ਸ਼ਿਰਕਤ ਕੀਤੀ।ਇਸ ਮੌਕੇ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਅਤੇ ਐਸ.ਐਸ.ਪੀ ਸ.ਗੁਰਬੰਸ ਸਿੰਘ ਬੈਂਸ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਗਾਇਕ ਕੁਲਵਿੰਦਰ ਬਿੱਲਾ ਨੇ ਆਪਣੇ ਮਕਬੂਲ ਗੀਤਾਂ “ਮੇਰਾ ਦੇਸ਼ ਹੋਵੇ ਪੰਜਾਬ” “ਜ਼ਿੰਦਗੀ ਫੇਰ ਦੁਬਾਰਾ ਮਿਲਣੀ ਐ ਕੇ ਨਹੀਂ” “ਸਾਡਾ ਹੋ ਜਾਂਦਾ ਜੀਹਨੂੰ ਮਿਲ ਲੈਨੇ ਆ” ਨਾਲ ਪਹੁੰਚੇ ਹਜ਼ਾਰਾਂ ਦਰਸ਼ਕਾਂ ਅਤੇ ਸੰਗਤਾਂ ਦਾ ਭਰਪੂਰ ਮਨੋਰੰਜਨ ਕੀਤਾ। ਆਪਣੇ ਅਨੇਕਾਂ ਗੀਤਾਂ ਨਾਲ ਗਾਇਕ ਨੇ ਦਰਸ਼ਕਾਂ ਨੂੰ ਲੰਮਾ ਸਮਾਂ ਝੂੰਮਣ ਲਗਾਇਆ। ਦਰਸ਼ਕਾਂ ਨੇ ਦੇਰ ਰਾਤ ਤੱਕ ਇਸ ਸਟਾਰ ਨਾਈਟ ਦਾ ਆਨੰਦ ਮਾਣਿਆ।
ਇਸ ਮੌਕੇ ਮੰਚ ਸੰਚਾਲਨ ਦੀ ਭੂਮਿਕਾ ਪ੍ਰਸਿੱਧ ਮੰਚ ਸੰਚਾਲਕ ਸ੍ਰੀ ਜਸਬੀਰ ਸਿੰਘ ਜੱਸੀ ਵੱਲੋਂ ਨਿਭਾਈ ਗਈ।
ਇਸ ਮੌਕੇ ਬੀਬੀ ਬੇਅੰਤ ਕੌਰ ਸੇਖੋਂ,ਐਡਵੋਕੇਟ ਬਰਿੰਦਰ ਸਿੰਘ ਸੰਧਵਾਂ,ਸ੍ਰੀ ਸੰਦੀਪ ਧਾਲੀਵਾਲ ਸੂਚਨਾ ਕਮਿਸ਼ਨਰ ਪੰਜਾਬ, ਸ੍ਰੀ ਗਗਨਦੀਪ ਸਿੰਘ ਧਾਲੀਵਾਲ ਚੇਅਰਮੈਨ ਨਗਰ ਸੁਧਾਰ ਟਰੱਸਟ, ਨਗਰ ਕੌਂਸਲ ਪ੍ਰਧਾਨ ਸ.ਬਲਜਿੰਦਰ ਸਿੰਘ,ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀ ਕੇਸ਼ਵ ਗੋਇਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਮਲਹੋਤਰਾ,ਐਸ ਡੀ ਐਮ ਫਰੀਦਕੋਟ ਸ੍ਰੀ ਪੁਨੀਤ ਸ਼ਰਮਾ, ਐਸਡੀਐਮ ਕੋਟਕਪੂਰਾ ਸ੍ਰੀ ਰਜਿੰਦਰ ਸਿੰਘ,ਐਸ.ਡੀ.ਐਮ. ਜੈਤੋ ਸ੍ਰੀ ਵਿਕਰਮਜੀਤ,ਨਵਦੀਪ ਸਿੰਘ ਗਿੱਲ ਡਿਪਟੀ ਡਾਇਰੳੇਕਟਰ ਲੋਕ ਸੰਪਰਕ ,ਲਵਪ੍ਰੀਤ ਕੌਰ, ਡੀ.ਆਰ.ਓ, ਸ਼੍ਰੀਮਤੀ ਅੰਜਨਾ ਕੌਸ਼ਲ ਜ਼ਿਲ੍ਹਾ ਸਿੱਖਿਆ ਅਫਸਰ ਸਕੈਂਡਰੀ ਸਿੱਖਿਆ,
ਸੈਕਟਰੀ ਰੈਡ ਕਰਾਸ ਸ੍ਰੀ ਮਨਦੀਪ ਸਿੰਘ ਮੌਂਗਾ,ਸ੍ਰੀ ਸੁਖਵੰਤ ਸਿੰਘ ਪੱਕਾ ਜਨਰਲ ਸਕੱਤਰ ਯੂਥ ਵਿੰਗ, ਪ੍ਰੋ.ਗੁਰਸੇਵਕਸਿੰਘ ਕੁਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।



















