ਨੰਗਲ 23 ਸਤੰਬਰ 2026 AJ DI Awaaj
Punjab Desk : ਪੰਜਾਬ ਦੇ ਕੈਬਨਿਟ ਮੰਤਰੀ ਸਥਾਨਕ ਸਰਕਾਰਾਂ ਵਿਭਾਗ ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਨਿਗਰਾਨੀ ਹੇਠ ਨਗਰ ਕੌਂਸਲ ਨੰਗਲ ਦੇ ਵੱਖ-ਵੱਖ ਵਾਰਡਾਂ ਵਿੱਚ ਰੋਜ਼ਾਨਾ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦਾ ਉਦੇਸ਼ ਸ਼ਹਿਰ ਨੂੰ ਹੋਰ ਸਾਫ਼-ਸੁਥਰਾ, ਹਰਿਆ-ਭਰਿਆ, ਅਤੇ ਕੀਟਾਣੂ-ਮੁਕਤ ਬਣਾਉਣਾ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਲਗਾਤਾਰ ਸਵੇਰੇ ਵੱਖ-ਵੱਖ ਇਲਾਕਿਆਂ ਵਿੱਚ ਖੁਦ ਪਹੁੰਚ ਕੇ ਸਫ਼ਾਈ ਕਾਰਜਾਂ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਇਸ ਦੌਰਾਨ ਸਫ਼ਾਈ ਪ੍ਰਬੰਧਾਂ, ਗਲੀਆਂ ਅਤੇ ਜਨਤਕ ਥਾਵਾਂ ਦੀ ਸਫ਼ਾਈ, ਕੂੜੇ ਦੀ ਚੁਕਾਈ ਅਤੇ ਸਮੁੱਚੇ ਨਾਗਰਿਕ ਪ੍ਰਬੰਧਾਂ ਦਾ ਮੌਕੇ ’ਤੇ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਲੋਕਾਂ ਦੀ ਭਾਗੀਦਾਰੀ ਨੂੰ ਮਹੱਤਵ ਦਿੰਦਿਆਂ ਕਿਹਾ ਕਿ ਸਫ਼ਾਈ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਸ਼ਹਿਰ ਨੂੰ ਸਾਫ਼ ਤੇ ਸਿਹਤਮੰਦ ਰੱਖਣ ਲਈ ਨਿਰੰਤਰ ਯਤਨ ਜ਼ਰੂਰੀ ਹਨ।
ਸਫ਼ਾਈ ਮੁਹਿੰਮ ਵਿੱਚ ਸਮਾਜਿਕ ਸੰਸਥਾਵਾਂ, ਸਥਾਨਕ ਵਸਨੀਕਾਂ, ਨਗਰ ਕੌਂਸਲ ਦੇ ਕੌਂਸਲਰਾਂ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸਰਗਰਮ ਭਾਗ ਲਿਆ। ਕੈਬਨਿਟ ਮੰਤਰੀ ਵੱਲੋਂ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਰੱਖਣ ਲਈ ਸਰਗਰਮ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਦੇਸ਼ ਨੰਗਲ ਦੇ ਹਰ ਕੋਨੇ ਦੀ ਸਫ਼ਾਈ ਕਰਕੇ ਇਸ ਨੂੰ ਸੁੰਦਰ ਬਣਾਉਣਾ ਅਤੇ ਸਹੀ ਢੰਗ ਨਾਲ ਸਾਂਭ-ਸੰਭਾਲ ਕਰਨਾ ਹੈ।
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ, ਨੰਗਲ ਨੂੰ ਸਾਫ਼-ਸੁਥਰਾ ਅਤੇ ਕੀਟਾਣੂ-ਮੁਕਤ ਬਣਾਉਣ ਲਈ ਸਫ਼ਾਈ ਅਤੇ ਹਰਿਆਵਲੀ ਦੀ ਮੁਹਿੰਮ ਚਲਾਈ ਜਾ ਰਹੀ ਹੈ। ਨੰਗਲ ਸ਼ਹਿਰ ਦਾ ਕੋਨਾ-ਕੋਨਾ ਚਮਕਾਇਆ ਜਾਵੇਗਾ ਅਤੇ ਸ਼ਹਿਰ ਦੀ ਸੁੰਦਰਤਾ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਸਫ਼ਾਈ ਨੂੰ ਇੱਕ ਵਾਰ ਦੀ ਮੁਹਿੰਮ ਨਾ ਸਮਝ ਕੇ ਇਸ ਨੂੰ ਨਿਰੰਤਰ ਜਾਰੀ ਰੱਖਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਅਤੇ ਲੋਕਾਂ ਨੂੰ ਨਗਰ ਕੌਂਸਲ ਦੀਆਂ ਟੀਮਾਂ ਨਾਲ ਸਹਿਯੋਗ ਕਰਨ ਅਤੇ ਜਨਤਕ ਥਾਵਾਂ ’ਤੇ ਕੂੜਾ ਨਾ ਸੁੱਟਣ ਦੀ ਅਪੀਲ ਕੀਤੀ।
ਸਥਾਨਕ ਵਸਨੀਕਾਂ ਨੇ ਕਿਹਾ ਕਿ ਸਵੇਰ ਦੇ ਸਮੇਂ ਸਫ਼ਾਈ ਮੁਹਿੰਮਾਂ ਵਿੱਚ ਕੈਬਨਿਟ ਮੰਤਰੀ ਦੀ ਰੋਜ਼ਾਨਾ ਮੌਜੂਦਗੀ ਨਾਲ ਲੋਕਾਂ ਵਿੱਚ ਸਕਾਰਾਤਮਕ ਪ੍ਰਭਾਵ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਪਹਿਲੀ ਵਾਰ ਅਜਿਹਾ ਦੇਖਣ ਨੂੰ ਮਿਲ ਰਿਹਾ ਹੈ ਕਿ ਇੱਕ ਲੋਕ ਨੁਮਾਇੰਦਾ ਆਮ ਨਾਗਰਿਕ ਵਾਂਗ ਖੁਦ ਜ਼ਮੀਨੀ ਪੱਧਰ ’ਤੇ ਸਫ਼ਾਈ ਕਾਰਜਾਂ ਵਿੱਚ ਹਿੱਸਾ ਲੈ ਰਿਹਾ ਹੈ। ਵਸਨੀਕਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਚੁਣੇ ਹੋਏ ਨੁਮਾਇੰਦਿਆਂ, ਨਗਰ ਕੌਂਸਲ ਦੇ ਕੌਂਸਲਰਾਂ, ਸਮਾਜਿਕ ਸੰਸਥਾਵਾਂ ਅਤੇ ਧਾਰਮਿਕ ਸੰਸਥਾਵਾਂ ਦੀ ਸਾਂਝੀ ਭਾਗੀਦਾਰੀ ਨਾਲ ਸ਼ਹਿਰ ਦੀ ਸਫ਼ਾਈ ਅਤੇ ਸੁੰਦਰਤਾ ਮੁਹਿੰਮ ਨੂੰ ਹੋਰ ਮਜ਼ਬੂਤੀ ਮਿਲ ਸਕਦੀ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੰਗਲ ਦੀ ਸਫ਼ਾਈ ਅਤੇ ਸੁੰਦਰਤਾ ਵੱਲ ਲਗਾਤਾਰ ਧਿਆਨ ਦਿੱਤਾ ਜਾਵੇਗਾ ਅਤੇ ਸਾਫ਼, ਹਰਿਆ-ਭਰਿਆ ਅਤੇ ਸੁਚੱਜਾ ਸ਼ਹਿਰ ਬਣਾਉਣ ਦੇ ਉਦੇਸ਼ ਦੀ ਪ੍ਰਾਪਤੀ ਲਈ ਨਗਰ ਕੌਂਸਲ, ਸਮਾਜਿਕ ਸੰਸਥਾਵਾਂ ਅਤੇ ਸ਼ਹਿਰ ਵਾਸੀਆਂ ਦੇ ਸਾਂਝੇ ਯਤਨਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਇਸ ਮੌਕੇ ਡਾ.ਸੰਜੀਵ ਗੌਤਮ ਜਿਲ੍ਹਾਂ ਪ੍ਰਧਾਨ , ਸੰਗੀਤ ਕੁਮਾਰ ਕਾਰਜ ਸਾਧਕ ਅਫਸਰ ,ਕਿਰਨ ਬਾਲਾ ਚੇਅਰਮੈਨ ਨਗਰ ਕੌਂਸਲ ਨੰਗਲ , ਜਸਪ੍ਰੀਤ ਕੌਰ ਕੌਂਸਲਰ , ਨਰਿੰਦਰ ਜੀਤ ਨਿੰਦੀ , ਸੰਜੀਵ ਕੁਮਾਰ ਐਡਵੋਕੇਟ , ਕੇਹਰ ਸਿੰਘ , ਐਮ.ਈ ਯੁੱਧਵੀਰ ਸਿੰਘ, ਐਮ.ਈ ਦਲਜੀਤ , ਏ.ਐੱਮ.ਈ. ਮਨਜੀਤ ਸੁਪਰਵਾਈਜਰ ਦੀਪਕ , ਰਣਜੀਤ ਬਰਾੜ ,ਅਜੇ ਐਰੀ , ਮੋਨਿਕਾ ,ਰਾਜ ਰਾਣੀ , ਸੁਨੀਤਾ, ਹਨੀ , ਇਮਰਾਨ ਖਾਨ, ਪੂਜਾ ਦੇਵੀ, ਲਲਿਤ ਕੁਮਾਰ , ਦਲਜੀਤ ਸਿੰਘ , ਨਿਤਿਨ ਸ਼ਰਮਾ, ਸੈਨੇਟਰੀ ਇੰਸਪੈਕਟਰ ਮਦਨ ਲਾਲ , ਸਚਿਨ , ਮਲਕੀਤ ਸਿੰਘ ਹਾਜ਼ਰ ਸਨ।



















