ਜਨਗਣਨਾ-2027 ਤਹਿਤ ਫੀਲਡ ਟ੍ਰੇਨਰਾਂ ਦੀ ਤਿੰਨ ਰੋਜ਼ਾ ਟ੍ਰੇਨਿੰਗ ਮੁਕੰਮਲ

2
ਬਰਨਾਲਾ, 23 ਸਤੰਬਰ 2026 AJ DI Awaaj
Punjab Desk :      ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਪ੍ਰਮੁੱਖ ਜਨਗਣਨਾ ਅਫ਼ਸਰ ਕਮ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਅਗਵਾਈ ਹੇਠ ਫੀਲਡ ਟ੍ਰੇਨਰਾਂ ਦੀ ਤਿੰਨ ਦਿਨਾਂ ਦੀ ਵਿਸ਼ੇਸ਼ ਟ੍ਰੇਨਿੰਗ ਅੱਜ ਮੁਕੰਮਲ ਹੋ ਗਈ ਹੈ।
      ਇਸ ਮੌਕੇ ਡਾਇਰੈਕਟੋਰੇਟ ਆਫ ਸੈਂਸਸ ਤੋਂ ਮਾਸਟਰ ਟ੍ਰੇਨਰ ਲਵਦੀਪ ਸਿੰਘ ਅਤੇ ਸੁਖਵਿੰਦਰ ਸਿੰਘ ਲੈਕਚਰਾਰ ਨੇ ਇਹ ਸਿਖਲਾਈ ਦਿੱਤੀ।
ਓਹਨਾਂ ਦੱਸਿਆ ਕਿ ਪੰਜਾਬ ਰਾਜ ਵਿਚ ਸੈਲਫ਼-ਇਨਯੂਮਰੇਸ਼ਨ (ਸਵੈ ਗਣਨਾ) ਦੀ ਸੁਵਿਧਾ ਵੀ ਉਪਲਬਧ ਰਹੇਗੀ, ਜਿਸ ਸਬੰਧੀ ਪੋਰਟਲ 16 ਨਵੰਬਰ ਤੋਂ 30 ਨਵੰਬਰ 2026 ਤੱਕ ਖੋਲ੍ਹਿਆ ਜਾਵੇਗਾ, ਜਿਸ ਰਾਹੀਂ ਹਰ ਵਿਅਕਤੀ ਆਪਣੇ ਪਰਿਵਾਰ ਦੀ ਜਾਣਕਾਰੀ ਆਨਲਾਈਨ ਦਰਜ ਕਰ ਸਕੇਗਾ। ਓਹਨਾਂ ਦੱਸਿਆ ਕਿ ਘਰ ਘਰ ਜਾ ਕੇ ਆਬਾਦੀ ਦੀ ਗਣਨਾ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਹੋਵੇਗੀ। ਉਨ੍ਹਾਂ ਦੱਸਿਆ ਕਿ 5 ਜਨਵਰੀ ਤੋਂ 9 ਜਨਵਰੀ 2027 ਤੱਕ ਰਵੀਜ਼ਨਲ ਰਾਉਂਡ ਚੱਲੇਗਾ।
ਉਨ੍ਹਾਂ ਦੱਸਿਆ ਕਿ ਜਨਗਣਨਾ ਦੀ ਪੂਰੀ ਕਾਰਵਾਈ ਡਿਜੀਟਲ ਮੋਡ ਰਾਹੀਂ ਮੁਕੰਮਲ ਕਰਵਾਈ ਜਾਵੇਗੀ। ਇਸ ਮੌਕੇ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜਨਗਣਨਾ -2027 ਦੇ ਕੰਮ ਸਬੰਧੀ ਜਨਗਣਨਾ ਸਟਾਫ਼ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ।