ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ

1

 ਫ਼ਰੀਦਕੋਟ 24 ਸਤੰਬਰ 2026 AJ DI Awaaj

Punjab Desk :   ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫ਼ਰੀਦਕੋਟ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਦੇ ਮੌਕੇ ਦਵਾਉਣ ਲਈ ਸਮੇਂ-ਸਮੇਂ ਤੇ ਪਲੇਸਮੈਂਟ ਕੈਂਪ ਅਤੇ ਸਵੈ—ਰੋਜ਼ਗਾਰ ਕੈਂਪ  ਦਾ ਆਯੋਜਨ ਕੀਤਾ ਜਾਂਦਾ ਹੈ ਇਸੇ ਦੀ ਲਗਾਤਾਰਤਾ ਵਿੱਚ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ । ਜਿਸ ਵਿੱਚ ਵੱਖ-ਵੱਖ ਕੰਪਨੀਆਂ ਦੇ ਨੁਮਾਇੰਦਿਆ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਦੀ ਇੰਟਰਵਿਊ ਲਈ ਗਈ ਅਤੇ 160 ਪ੍ਰਾਰਥੀਆਂ ਨੂੰ ਰੋਜ਼ਗਾਰ ਦੇ ਮੌਕੇ ਦਿੱਤੇ ਗਏ।  ਇਹ ਜਾਣਕਾਰੀ ਸ੍ਰੀ ਗੁਰਤੇਜ ਸਿੰਘ ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਫ਼ਰੀਦਕੋਟ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਜਿਲ੍ਹਾ ਫ਼ਰੀਦਕੋਟ ਦੇ ਬੇਰੁਜਗਾਰ ਪ੍ਰਾਰਥੀ ਕਿਸੇ ਵੀ ਕੰਮ ਕਾਜ ਵਾਲੇ ਦਿਨ ਦਫ਼ਤਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਲਵੰਡੀ ਬਾਈਪਾਸ, ਨੇੜੇ ਪੁਰਾਣਾ ਸੰਧੂ ਪੈਲੇਸ, ਰੈੱਡ ਕਰਾਸ ਭਵਨ ਦੀ ਪਹਿਲੀ ਮੰਜਿਲ, ਫ਼ਰੀਦਕੋਟ ਵਿਖੇ ਆ ਕੇ ਆਪਣਾ ਨਾਮ ਦਰਜ ਕਰਵਾਉਣ ਅਤੇ  ਪੰਜਾਬ ਸਰਕਾਰ ਦੇ ਪੋਰਟਲ www.pgrkam.com  , ਵਟਸਐਪ ਗਰੁੱਪ, ਸ਼ੋਸਲ ਮੀਡੀਆ ( ਜਿਵੇਂ ਕਿ ਫੇਸਬੁੱਕ, ਇੰਸਟਾਗ੍ਰਾਮ, ਟੇਲੀਗ੍ਰਾਮ ਆਦਿ)ਆਪਣੇ ਆਪ ਰਜਿਸਟਰਡ ਕਰਨ ਤਾਂ ਜੋਂ ਉਨ੍ਹਾਂ ਨੂੰ ਰੋਜ਼ਗਾਰ ਕੈਂਪਾਂ/ਸਵੈ-ਰੋਜ਼ਗਾਰ ਅਤੇ ਸਕਿੱਲ ਕੋਰਸਾਂ ਬਾਰੇ ਸਮੇਂ ਸਿਰ ਜਾਣਕਾਰੀ ਮਿਲ ਸਕੇ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 99883-50193 ਤੇ ਸੰਪਰਕ ਕਰ ਸਕਦੇ ਹਨ।