ਮ੍ਰਿਤਕਾ ਦੇ ਨੱਕ ’ਚੋਂ ਵਗ ਰਿਹਾ ਸੀ ਖ਼ੂਨ; ਕੰਨਾਂ ਵਿਚ ਪਾਈਆਂ ਸੋਨੇ ਦੀਆਂ ਵਾਲੀਆਂ ਵੀ ਗ਼ਾਇਬ; ਪੁਲੀਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਪਰ ਹਾਲੇ ਕੁਝ ਵੀ ਕਹਿਣ ਤੋਂ ਇਨਕਾਰ
10 ਫਰਵਰੀ
ਮੋਗਾ ਜ਼ਿਲ੍ਹੇ ਦੇ ਵੱਡੇ ਪਿੰਡ ਦੌਧਰ ਸ਼ਰਕੀ ਸਥਿਤ ਇਕ ਘਰ ਵਿੱਚ ਇਕੱਲੀ ਰਹਿ ਰਹੀ ਬਜ਼ੁਰਗ ਔਰਤ ਦੀ ਬੀਤੀ ਐਤਵਾਰ ਦੀ ਦੇਰ ਰਾਤ ਭੇਤ-ਭਰੇ ਹਾਲਾਤ ਵਿਚ ਮੌਤ ਹੋ ਗਈ। ਇਸ ਕਾਰਨ ਪਿੰਡ ਵਿੱਚ ਦਹਿਸ਼ਤ ਦਾ ਮਹੌਲ ਹੈ।
ਮ੍ਰਿਤਕਾ ਦੀ ਪਛਾਣ ਗੁਰਮੇਲ ਕੌਰ (70 ਸਾਲ) ਵਜੋਂ ਹੋਈ ਹੈ। ਘਟਨਾ ਸਥਾਨ ’ਤੇ ਇਕੱਤਰ ਹੋਏ ਪਿੰਡ ਵਾਸੀ ਇਸ ਮੌਤ ਨੂੰ ਕਤਲ ਹੋਣ ਦੀ ਨਿਗ੍ਹਾ ਨਾਲ ਵੀ ਦੇਖ ਰਹੇ ਹਨ।
ਇਕੱਤਰ ਕੀਤੀ ਜਾਣਕਾਰੀ ਅਨੁਸਾਰ ਗੁਰਮੇਲ ਕੌਰ ਦੀ ਲਾਸ਼ ਉਸ ਦੇ ਘਰ ਵਿੱਚੋਂ ਮਿਲੀ ਹੈ। ਮ੍ਰਿਤਕਾ ਦੇ ਨੱਕ ਵਿੱਚੋਂ ਖੂਨ ਵਗ ਰਿਹਾ ਸੀ ਅਤੇ ਉਸ ਦੇ ਪਾਈਆਂ ਹੋਈਆਂ ਸੋਨੇ ਦੀਆਂ ਵਾਲੀਆਂ ਵੀ ਗਾਇਬ ਸਨ।
ਮੌਕੇ ’ਤੇ ਪਹੁੰਚੀ ਪੁਲੀਸ ਨੇ ਮਾਮਲੇ ਦੀ ਜਾਂਚ ਆਰੰਭ ਦਿੱਤੀ ਹੈ। ਉਂਝ ਫਿਲਹਾਲ ਪੁਲੀਸ ਕੁਝ ਵੀ ਦੱਸਣ ਤੋਂ ਇਨਕਾਰੀ ਹੈ।
