ਪੰਜਾਬ ਪੁਲਿਸ ਦਾ ਇੰਸਪੈਕਟਰ 3.35 ਕਿਲੋ ਹੈ*ਰੋਇਨ ਤੇ ਨਾਜਾਇਜ਼ ਹਥਿ*ਆ*ਰਾਂ ਸਣੇ ਗ੍ਰਿ*ਫ਼ਤਾਰ

21

ਫਿਰੋਜ਼ਪੁਰ 26 Sep 2026 AJ DI Awaaj

Punjab Desk :   ਪੁਲਿਸ ਨੇ ਨ*ਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੇ ਇੱਕ ਇੰਸਪੈਕਟਰ ਨੂੰ ਹੈ*ਰੋਇਨ ਅਤੇ ਨਾਜਾਇਜ਼ ਹ*ਥਿਆਰਾਂ ਸਮੇਤ ਗ੍ਰਿਫ਼*ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਇੰਸਪੈਕਟਰ ਬਲਦੇਵ ਸਿੰਘ ਵਜੋਂ ਹੋਈ ਹੈ, ਜੋ ਕਾਊਂਟਰ ਇੰਟੈਲੀਜੈਂਸ ਵਿੱਚ ਤਾਇਨਾਤ ਰਹਿ ਚੁੱਕਾ ਹੈ।

ਪੁਲਿਸ ਮੁਤਾਬਕ ਇੰਸਪੈਕਟਰ ਬਲਦੇਵ ਸਿੰਘ ਕੋਲੋਂ 3 ਕਿਲੋ 350 ਗ੍ਰਾਮ ਹੈਰੋ*ਇਨ, 6 ਨਾਜਾ*ਇਜ਼ ਪਿਸ*ਤੌਲ ਅਤੇ 6 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ।

ਕਾਰ ਵਿੱਚੋਂ ਬਰਾਮਦ ਹੋਈ ਨ*ਸ਼ੇ ਤੇ ਹਥਿ*ਆਰਾਂ ਦੀ ਖੇਪ

ਜਾਣਕਾਰੀ ਅਨੁਸਾਰ ਬਲਦੇਵ ਸਿੰਘ i20 ਕਾਰ ਵਿੱਚ ਸਵਾਰ ਹੋ ਕੇ ਮੋਗਾ ਰੋਡ ਵੱਲ ਜਾ ਰਿਹਾ ਸੀ। ਇਸ ਦੌਰਾਨ ਪੁਲਿਸ ਨੇ ਉਸ ਨੂੰ ਰੋਕ ਕੇ ਕਾਰ ਅਤੇ ਉਸ ਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਪੁਲਿਸ ਨੂੰ ਹੈ*ਰੋਇਨ ਅਤੇ ਨਾਜਾਇਜ਼ ਹਥਿ*ਆਰ ਮਿਲੇ, ਜਿਸ ਤੋਂ ਬਾਅਦ ਉਸ ਨੂੰ ਗ੍ਰਿ*ਫ਼ਤਾਰ ਕਰ ਲਿਆ ਗਿਆ।

ਪੁਲਿਸ ਅਨੁਸਾਰ ਮੁਲਜ਼ਮ ਪਹਿਲਾਂ ਕਾਊਂਟਰ ਇੰਟੈਲੀਜੈਂਸ ਵਿੱਚ ਤਾਇਨਾਤ ਰਹਿ ਚੁੱਕਾ ਹੈ ਅਤੇ ਨ*ਸ਼ਾ ਤਸਕਰਾਂ ਖ਼ਿਲਾਫ਼ ਕਈ ਵੱਡੀਆਂ ਕਾਰਵਾਈਆਂ ਵਿੱਚ ਸ਼ਾਮਲ ਰਿਹਾ ਹੈ। ਉਸ ਵੱਲੋਂ ਕਥਿਤ ਤੌਰ ‘ਤੇ ਕਈ ਵੱਡੇ ਨ*ਸ਼ਾ ਤਸਕਰਾਂ ਨੂੰ ਭਾਰੀ ਮਾਤਰਾ ਵਿੱਚ ਹੈਰੋਇਨ ਸਮੇਤ ਕਾਬੂ ਕਰਨ ਦੀਆਂ ਕਾਰਵਾਈਆਂ ਵੀ ਕੀਤੀਆਂ ਗਈਆਂ ਸਨ।

ਹੁਣ ਉਸੇ ਅਧਿਕਾਰੀ ਦੀ ਗ੍ਰਿ*ਫ਼ਤਾਰੀ ਨੇ ਪੁਲਿਸ ਵਿਭਾਗ ਵਿੱਚ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। ਪੁਲਿਸ ਮੁਤਾਬਕ ਬਰਾਮਦ ਕੀਤੀ ਗਈ ਹੈ*ਰੋਇਨ ਦੀ ਖੇਪ ਦਾ ਸਬੰਧ ਪਾਕਿਸਤਾਨ ਨਾਲ ਹੋਣ ਦੇ ਸ਼ੱਕ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਨ*ਸ਼ੇ ਅਤੇ ਹਥਿ*ਆਰਾਂ ਦੀ ਖੇਪ ਕਿੱਥੋਂ ਆਈ ਅਤੇ ਇਸ ਮਾਮਲੇ ਨਾਲ ਹੋਰ ਕਿਹੜੇ ਲੋਕ ਜੁੜੇ ਹੋਏ ਹਨ।