ਬਰਨਾਲਾ, 26 ਸਤੰਬਰ 2026 AJ DI Awaaj
Punjab Desk : ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਬਰਨਾਲਾ ਸੁਨੀਤਇੰਦਰ ਸਿੰਘ ਗਿੱਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਇੱਥੇ ਬਾਬਾ ਕਾਲਾ ਮਹਿਰ ਸਟੇਡੀਅਮ ਵਿੱਚ ਚੱਲ ਰਹੀਆਂ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰਗਬੀ ਅੰਡਰ 17 ਸਾਲ (ਲੜਕੀਆਂ) ਦੇ ਮੁਕਾਬਲੇ ਸ਼ਾਨੋ–ਸ਼ੌਕਤ ਨਾਲ ਸੰਪੰਨ ਹੋ ਗਏ ਹਨ। ਜੇਤੂ ਟੀਮਾਂ ਨੁੰ ਇਨਾਮਾਂ ਦੀ ਵੰਡ ਕਰਨ ਲਈ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਪਰਮਿੰਦਰ ਸਿੰਘ ਭੰਗੂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਜੇਤੂ ਟੀਮਾਂ ਨੂੰ ਮੁਬਾਰਕਬਾਦ ਦਿੰਦਿਆਂ ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਦਾ ਢਾਂਚਾ ਮਜ਼ਬੂਤ ਕਰਨ ਲਈ ਕੀਤੇ ਗਏ ਵਿਸ਼ੇਸ਼ ਉਪਰਾਲਿਆਂ ਤਹਿਤ ਪੰਜਾਬ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿੱਚ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਗਿਆ ਹੈ। ਇਹਨਾਂ ਖੇਡ ਮੈਦਾਨਾਂ ਵਿੱਚ ਸਵੇਰੇ–ਸ਼ਾਮ ਵੱਡੀ ਗਿਣਤੀ ਵਿੱਚ ਖਿਡਾਰੀ ਅਭਿਆਸ ਕਰ ਕਰਦੇ ਹਨ। ਉਹਨਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਵਰਗੀਆਂ ਨਾਮੁਰਾਦ ਅਲਾਮਤ ਤੋਂ ਬਚਾਉਣ ਲਈ ਸੰਜੀਦਾ ਯਤਨ ਕੀਤੇ ਜਾ ਰਹੇ ਹਨ।
ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਕੁਆਰਟਰ ਫਾਈਨਲ ਮੈਚਾਂ ਵਿੱਚ ਬਰਨਾਲਾ ਨੇ ਫਰੀਦਕੋਟ, ਗੁਰਦਾਸਪੁਰ ਨੇ ਸ੍ਰੀ ਫਤਿਹਗੜ੍ਹ ਸਾਹਿਬ, ਸੰਗਰੂਰ ਨੇ ਫਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਨੇ ਅੰਮ੍ਰਿਤਸਰ ਨੇ ਹਰਾ ਕੇ ਸੈਮੀਫਾਈਨਲ ਵਿੱਚ ਥਾਂ ਬਣਾਈ। ਪਹਿਲੇ ਸੈਮੀਫਾਈਨਲ ਵਿੱਚ ਬਰਨਾਲਾ ਦੀ ਟੀਮ ਨੇ ਗੁਰਦਾਸਪੁਰ ਅਤੇ ਦੂਸਰੇ ਸੈਮੀਫਾਈਨਲ ਵਿੰਚ ਸੰਗਰੂਰ ਨੇ ਸ੍ਰੀ barna ਕੀਤਾ।
ਇਸ ਤੋਂ ਪਹਿਲਾਂ ਸਮਾਪਤ ਹੋਏ ਲੜਕਿਆਂ ਦੇ ਮੁਕਾਬਲੇ ਵਿੱਚ ਸੰਗਰੂਰ ਨੇ ਪਹਿਲਾ, ਮੋਗਾ ਨੇ ਦੂਜਾ ਤੇ ਕਪੂਰਥਲਾ ਨੇ ਤੀਜਾ ਸਥਾਨ ਹਾਸਲ ਕੀਤਾ ਸੀ।
ਫਾਈਨਲ ਮੈਚ ਬਾਰੇ ਦਸਦਿਆਂ ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਬਰਨਾਲਾ ਅਤੇ ਸੰਗਰੂਰ ਦਰਮਿਆਨ ਖੇਡੇ ਗਏ ਫਾਈਨਲ ਮੈਚ ਵਿੱਚ ਬਰਨਾਲਾ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੰਗਰੂਰ ਨੂੰ 10 ਦੇ ਮੁਕਾਬਲੇ 24 ਅੰਕਾਂ ਨਾਲ ਹਰਾ ਕੇ ਖਿਤਾਬ ਆਪਣੇ ਨਾਂ ਕੀਤਾ। ਜਦ ਕਿ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਗੁਰਦਾਸਪੁਰ ਨੂੰ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ ਹੈ। ਜੇਤੂ ਟੀਮਾਂ ਦਾ ਮੈਡਲ ਅਤੇ ਟਰਾਫੀ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਹੈਡ ਮਾਸਟਰ ਪਰਦੀਪ ਕੁਮਾਰ, ਹੈਡ ਮਾਸਟਰ ਸੁਖਦੇਵ ਸਿੰਘ, ਹੈਡ ਮਾਸਟਰ ਰਾਜੇਸ਼ ਗੋਇਲ, ਮੱਲ ਸਿੰਘ, ਮਲਕੀਤ ਸਿੰਘ, ਤਰਪਿੰਦਰ ਸਿੰਘ, ਬਲਕਾਰ ਸਿੰਘ, ਦਿਨੇਸ਼ ਕੁਮਾਰ, ਦਲਜੀਤ ਸਿੰਘ, ਲਿਵਲੀਨ ਸਿੰਘ, ਵਿਕਾਸ ਗੋਇਲ, ਰਜਿੰਦਰ ਸਿੰਘ, ਅਵਤਾਰ ਸਿੰਘ, ਮਨਦੀਪ ਸਿੰਘ, ਅਰਸ਼ਦੀਪ ਸਿੰਘ, ਪਰਮਜੀਤ ਕੌਰ, ਸੁਰਜੀਤ ਕੌਰ, ਹਰਪ੍ਰੀਤ ਸਿੰਘ, ਜਸਪਿੰਦਰ ਕੌਰ, ਸੁਖਵਿੰਦਰ ਸਿੰਘ, ਕੁਲਵਿੰਦਰ ਕੌਰ, ਪਰਮਜੀਤ ਕੌਰ, ਬਲਜਿੰਦਰ ਕੌਰ, ਜਸਪ੍ਰੀਤ ਸਿੰਘ, ਪਰਮਜੀਤ ਕੌਰ, ਜਗਜੀਤ ਕੌਰ, ਸਵਰਨਜੀਤ ਕੌਰ, ਦਲਜੀਤ ਕੌਰ, ਅਮਨਦੀਪ ਕੌਰ, ਹਰਮੇਲ ਸਿੰਘ, ਪਰਮਜੀਤ ਕੌਰ ਸਮੇਤ ਵੱਖ–ਵੱਖ ਜਿਲ੍ਹਿਆਂ ਤੋਂ ਆਏ ਹੋਏ ਟੀਮ ਇੰਚਾਰਜ਼, ਕੋਚ ਅਤੇ ਖਿਡਾਰੀ ਮੌਜੂਦ ਸਨ।
ਫੋਟੋ ਕੈਪਸ਼ਨ : ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰਗਬੀ ਅੰਡਰ 17 (ਲੜਕੇ) ਦੌਰਾਨ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕਰਦੇ ਹੋਏ ਪਰਮਿੰਦਰ ਸਿੰਘ ਭੰਗੂ ਅਤੇ ਪਤਵੰਤੇ।



















