LPU ’ਚ ਵਿਦਿਆਰਥੀ ਪ੍ਰਦਰਸ਼ਨ ਦੌਰਾਨ 5 ਨੌਜਵਾਨ ਗ੍ਰਿਫ਼ਤਾਰ, ‘ਦਾਤਰ’ ਬਰਾਮਦ

8

September 28,2026Aj Di Awaaj

Punjab Desk: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ 5 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।

27ਵੀਂ ਬਟਾਲੀਅਨ ਦੀ ਕਮਾਂਡੈਂਟ ਗੁਰਮੀਤ ਕੌਰ ਮੁਤਾਬਕ, ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਕੋਲੋਂ ਇੱਕ ‘ਦਾਤਰ’ ਵੀ ਬਰਾਮਦ ਕੀਤਾ ਗਿਆ ਹੈ। ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਗ੍ਰਿਫ਼ਤਾਰ ਨੌਜਵਾਨਾਂ ਸਬੰਧੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

LPU ਵਿੱਚ ਪ੍ਰਦਰਸ਼ਨ ਦੇ ਮੱਦੇਨਜ਼ਰ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਵਧਾਏ ਗਏ ਹਨ ਅਤੇ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ।