September 28,2026 Aj Di Awaaj
Punjab Desk: Lovely Professional University (LPU) ਕੈਂਪਸ ਵਿੱਚ ਦੇਰ ਰਾਤ ਪੁਲਿਸ ਦੀ ਵੱਡੀ ਕਾਰਵਾਈ ਨਾਲ ਹਲਚਲ ਦਾ ਮਾਹੌਲ ਬਣ ਗਿਆ। ਭਾਰੀ ਪੁਲਿਸ ਫੋਰਸ ਨੇ ਕੈਂਪਸ ਵਿੱਚ ਪਹੁੰਚ ਕੇ ਹੋਸਟਲਾਂ ਅਤੇ ਵੱਖ-ਵੱਖ ਬਲਾਕਾਂ ਦੀ ਚੈਕਿੰਗ ਕੀਤੀ।
ਚੈਕਿੰਗ ਦੌਰਾਨ ਪੁਲਿਸ ਵੱਲੋਂ 5 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਏ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪੁਲਿਸ ਵੱਲੋਂ ਕੈਂਪਸ ਦੇ ਵੱਖ-ਵੱਖ ਹਿੱਸਿਆਂ ਵਿੱਚ ਜਾਂਚ ਕੀਤੀ ਗਈ ਅਤੇ ਸੁਰੱਖਿਆ ਪ੍ਰਬੰਧਾਂ ਦੀ ਵੀ ਸਮੀਖਿਆ ਕੀਤੀ ਗਈ।
ਫਿਲਹਾਲ ਹਿਰਾਸਤ ਵਿੱਚ ਲਏ ਗਏ ਵਿਅਕਤੀਆਂ ਸਬੰਧੀ ਪੁਲਿਸ ਵੱਲੋਂ ਹੋਰ ਵੇਰਵੇ ਸਾਹਮਣੇ ਆਉਣ ਦੀ ਉਡੀਕ ਹੈ। ਕੈਂਪਸ ਵਿੱਚ ਪੁਲਿਸ ਦੀ ਮੌਜੂਦਗੀ ਜਾਰੀ ਹੈ ਅਤੇ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ।
















