ਬੱਚਿਆਂ ਦੇ ਦਿਵਿਆਂਗਤਾ ਸਰਟੀਫਿਕੇਟ ਬਣਾਉਣ ਲਈ ਵਿਸ਼ੇਸ਼ ਕੈਂਪ

4

ਸੰਗਰੂਰ, 28 ਸਤੰਬਰ 2026 AJ DI Awaaj

Punjab Desk :   ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਰੀ ਮਾਨਸਿਕ ਤੌਰ ‘ਤੇ ਦਿਵਿਆਂਗ ਅਤੇ ਬੌਧਿਕ ਦਿਵਿਆਂਗਤਾ ਵਾਲੇ ਵਿਅਕਤੀਆਂ ਲਈ ਕਾਨੂੰਨੀ ਸੇਵਾਵਾਂ ਸਕੀਮ, 2024 ਅਤੇ ਬਾਲ-ਅਨੁਕੂਲ ਕਾਨੂੰਨੀ ਸੇਵਾਵਾਂ ਸਕੀਮ, 2024 ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵੱਲੋਂ ਇੱਕ ਵਿਸ਼ੇਸ਼ ਉਪਰਾਲਾ ਕੀਤਾ ਜਾ ਰਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਅਸ਼ੀਸ਼ ਠਠਈ, ਸਿਵਲ ਜੱਜ (ਸੀਨੀਅਰ ਡਿਵੀਜ਼ਨ)/ਸੀ.ਜੇ.ਐੱਮ-ਕਮ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਨੇ ਦੱਸਿਆ ਕਿ ਮਿਤੀ 29 ਸਤੰਬਰ 2026 ਨੂੰ ਦੁਪਹਿਰ 12:00 ਵਜੇ ਐਸ.ਓ.ਈ. ਸੰਗਰੂਰ (ਨੀਲ ਕੋਠੀ, ਸੰਗਰੂਰ) ਵਿਖੇ ਬੱਚਿਆਂ ਦੇ ਦਿਵਿਆਂਗਤਾ ਸਰਟੀਫਿਕੇਟ ਅਤੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਇੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਕੈਂਪ ਦੌਰਾਨ ਲੋੜਵੰਦ ਬੱਚਿਆਂ ਦੇ ਦਿਵਿਆਂਗਤਾ ਸਰਟੀਫਿਕੇਟ (ਯੂ.ਡੀ.ਆਈ.ਡੀ. ਕਾਰਡ) ਬਣਾਉਣ ਲਈ ਫਾਰਮ ਭਰੇ ਜਾਣਗੇ ਅਤੇ ਮੌਕੇ ‘ਤੇ ਹੀ ਸਰਟੀਫਿਕੇਟ (ਪਛਾਣ ਪੱਤਰ) ਜਾਰੀ ਕੀਤੇ ਜਾਣਗੇ।
ਉਨ੍ਹਾਂ ਨੇ ਆਮ ਜਨਤਾ ਅਤੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਤਾਂ ਜੋ ਸਾਰੇ ਲੋੜਵੰਦ ਬੱਚਿਆਂ ਤੱਕ ਸਰਕਾਰੀ ਯੋਜਨਾਵਾਂ ਅਤੇ ਕਾਨੂੰਨੀ ਸੇਵਾਵਾਂ ਦਾ ਲਾਭ ਪਹੁੰਚਾਇਆ ਜਾ ਸਕੇ।