September 29,2026 Aj Di Awaaj
Punjab Desk: ਸ਼ਹਾਦਤਾਂ ਦੀ ਧਰਤੀ ਪੰਜਾਬ ਦੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ‘ਜਸ਼ਨ-ਏ-ਇਨਕਲਾਬ’ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ।
ਇਸ ਮੌਕੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜੀਵਨ, ਸੰਘਰਸ਼ ਅਤੇ ਵਿਚਾਰਾਂ ਨੂੰ ਯਾਦ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਭਗਤ ਸਿੰਘ ਜੀ ਦੀ ਕੁਰਬਾਨੀ, ਹਿੰਮਤ ਅਤੇ ਦੇਸ਼ ਪ੍ਰਤੀ ਸਮਰਪਣ ਅੱਜ ਵੀ ਲੋਕਾਂ ਲਈ ਪ੍ਰੇਰਣਾ ਦਾ ਸਰੋਤ ਹੈ।
ਸਮਾਗਮ ਦੌਰਾਨ ਮਹਾਨ ਸ਼ਹੀਦਾਂ ਦੇ ਵਿਚਾਰਾਂ ਅਤੇ ਉਨ੍ਹਾਂ ਵੱਲੋਂ ਦੇਖੇ ਸੁਪਨਿਆਂ ਨੂੰ ਅੱਗੇ ਲਿਜਾਣ ਦਾ ਸੰਕਲਪ ਲਿਆ ਗਿਆ। ਪੰਜਾਬ ਦੀ ਧਰਤੀ ਦੇ ਇਨ੍ਹਾਂ ਮਹਾਨ ਸਪੂਤਾਂ ਦੀਆਂ ਕੁਰਬਾਨੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਹਮੇਸ਼ਾ ਪ੍ਰੇਰਿਤ ਕਰਦੀਆਂ ਰਹਿਣਗੀਆਂ।
ਇਨਕਲਾਬ ਜ਼ਿੰਦਾਬਾਦ!


















