ਜਥੇਦਾਰ ਗੜਗੱਜ ਤੇ ਐਡਵੋਕੇਟ ਧਾਮੀ ਅੱਜ ਬਲਵੰਤ ਸਿੰਘ ਰਾਜੋਆਣਾ ਨਾਲ ਕਰਨਗੇ ਮੁਲਾਕਾਤ

3

September 29,2026 Aj Di Awaaj

Punjab Desk: ਬਲਵੰਤ ਸਿੰਘ ਰਾਜੋਆਣਾ ਨਾਲ ਅੱਜ ਜਥੇਦਾਰ ਗੜਗੱਜ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁਲਾਕਾਤ ਕਰਨਗੇ। ਇਸ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ।

ਮੁਲਾਕਾਤ ਦੌਰਾਨ ਰਾਜੋਆਣਾ ਨਾਲ ਜੁੜੇ ਮਾਮਲੇ ਸਮੇਤ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਣ ਦੀ ਉਮੀਦ ਹੈ। ਹਾਲਾਂਕਿ ਮੁਲਾਕਾਤ ਵਿੱਚ ਕਿਹੜੇ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਹੋਵੇਗੀ, ਇਸ ਬਾਰੇ ਅਜੇ ਕੋਈ ਵਿਸਥਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਮੁਲਾਕਾਤ ਤੋਂ ਬਾਅਦ ਇਸ ਸਬੰਧੀ ਹੋਰ ਜਾਣਕਾਰੀ ਸਾਹਮਣੇ ਆਉਣ ਦੀ ਸੰਭਾਵਨਾ ਹੈ।