ਕਾਦੀਆਂ/ਬਟਾਲਾ/ ਸ੍ਰੀ ਹਰਗੋਬਿੰਦਪੁਰ ਸਾਹਿਬ, 29 ਸਤੰਬਰ 2026 AJ DI Awaaj
Punjab Desk : ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਕੱਲ੍ਹ 30 ਸਤੰਬਰ ਨੂੰ ਕਾਦੀਆਂ ਦੇ ਸਿੱਖ ਨੈਸ਼ਨਲ ਕਾਲਜ ਵਿਖੇ, 1 ਅਕਤੂਬਰ ਨੂੰ ਬਟਾਲਾ ਦੀ ਆਈ ਟੀ ਆਈ ਗਰਾਊਂਡ ਵਿਖੇ ਅਤੇ 2 ਅਕਤੂਬਰ ਨੂੰ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਡਰੋਨ ਸ਼ੋਅ ਕਰਵਾਇਆ ਜਾਵੇਗਾ। ਸਮਾਗਮ ਸ਼ਾਮ 6.30 ਵਜੇ ਤੋਂ ਸ਼ੁਰੂ ਹੋਵੇਗਾ, ਜਿਸ ਵਿੱਚ ਗੁਰਬਾਣੀ ਕੀਰਤਨ ਤੋਂ ਬਾਅਦ ਡਰੋਨ ਸ਼ੋਅ ਹੋਵੇਗਾ।
ਐੱਸ ਡੀ ਐਮ ਬਟਾਲਾ ਸਾਰੰਗਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਡਰੋਨ ਸ਼ੋਅ ਦੌਰਾਨ ਇਕੋ ਸਮੇਂ ਕਰੀਬ 500 ਡਰੋਨ ਅਸਮਾਨ ਵਿਚ ਉੱਡਦੇ ਹੋਏ ਡਿਜੀਟਲ ਢੰਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫ਼ੇ ਅਤੇ ਸਿੱਖਿਆਵਾਂ ਦੀ ਬਾਕਮਾਲ ਪੇਸ਼ਕਾਰੀ ਕਰਨਗੇ।
ਉਨ੍ਹਾਂ ਨੇ ਸੰਗਤਾਂ ਨੂੰ ਇਸ ਵਿਲੱਖਣ ਸਮਾਗਮ ਦੇ ਗਵਾਹ ਬਣਨ ਲਈ ਆਪਣੇ ਪਰਿਵਾਰਾਂ ਸਮੇਤ ਹੁੰਮ-ਹੁੰਮਾਂ ਕੇ ਪਹੁੰਚਣ ਦਾ ਸੱਦਾ ਦਿੱਤਾ।



















