ਸਹਿਕਾਰੀ ਖੰਡ ਮਿੱਲ ਬੋਦੀਵਾਲਾ ਪਿੱਥਾ ਦਾ 11ਵਾਂ ਆਮ ਇਜਲਾਸ

3

ਫਾਜਿਲਕਾ 30  ਸਤੰਬਰ 2026 AJ DI Awaaj

Punjab Desk :    ਸਹਿਕਾਰੀ ਖੰਡ ਮਿੱਲ ਬੋਦੀਵਾਲਾ ਪਿੱਥਾ ਦਾ 11ਵਾਂ  ਆਮ ਇਜਲਾਸ ਮਿੱਲ ਦੇ ਪ੍ਰਸ਼ਾਸ਼ਕ-ਕਮ-ਉਪ ਰਜਿਸਟਰਾਰ, ਸਹਿਕਾਰੀ ਸਭਾਵਾਂ, ਫਾਜ਼ਿਲਕਾ  ਸ੍ਰੀ ਰਾਜਨ ਗੁਰਬਖਸ਼ ਰਾਏ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਇਸ ਇਜਲਾਸ ਵਿੱਚ ਮਿੱਲ ਦੇ ਹਿੱਸੇਦਾਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ । ਮਿੱਲ ਦੇ ਪ੍ਰਸ਼ਾਸ਼ਕ ਵੱਲੋਂ ਸਮੂਹ ਹਾਜ਼ਰ ਮੈਂਬਰਾਂ ਨੂੰ  ਜੀ ਆਇਆਂ ਨੂੰ ਆਖਦਿਆਂ ਆਮ ਇਜਲਾਸ ਦੀ ਸ਼ੁਰੂਆਤ ਕੀਤੀ ਗਈ।ਸ੍ਰੀ ਅਮਰਦੀਪ ਸਿੰਘ ਸੰਧੂ, ਜਨਰਲ ਮੈਨੇਜਰ, ਸਹਿਕਾਰੀ ਖੰਡ ਮਿੱਲ ਅਜਨਾਲਾ,  ਪ੍ਰਬੰਧ ਨਿਰਦੇਸ਼ਕ, ਸੂਗਰਫੈੱਡ ਪੰਜਾਬ ਦੇ ਨੁਮਾਇੰਦੇ ਵਜੋਂ  ਹਾਜਰ ਹੋਏ । 

  ਮਿੱਲ ਦੇ ਜਨਰਲ ਮੈਨੇਜਰ ਸ਼੍ਰੀ ਸੁਜਿੰਦਰਪਾਲ ਸਿੰਘ ਅਤੇ ਮਿੱਲ ਦੇ ਮੁੱਖ ਲੇਖਾ ਅਫਸਰ ਸ੍ਰੀ ਅਸ਼ੋਕ ਕੁਮਾਰ ਵੱਲੋਂ ਮਿੱਲ ਦੀ ਸਾਲ 2025–26 ਦੀ ਕਾਰਗੁਜ਼ਾਰੀ, ਬੈਲੰਸ ਸ਼ੀਟ, ਲੇਖਾ ਲਾਭ ਹਾਨੀ ਅਤੇ ਉਤਪਾਦਕ ਅਤੇ ਵਪਾਰਕ ਲੇਖਾ ਸਾਲ 2025–26 ਬਾਰੇ ਏਜੰਡੇ ਰੱਖੇ ਗਏ, ਜਿਨ੍ਹਾਂ ਦੀ ਪ੍ਰਵਾਨਗੀ ਮਿੱਲ ਦੇ ਹਿੱਸੇਦਾਰਾਂ ਵੱਲੋਂ ਸਰਬਸੰਮਤੀ ਨਾਲ ਦਿੱਤੀ ਗਈ।

 ਡਾ. ਕੁਲਦੀਪ ਸਿੰਘ, ਡਾਇਰੈਕਟਰ, ਗੰਨਾ ਖੋਜ਼ ਕੇਂਦਰ, ਫਰੀਦਕੋਟ , ਡਾ. ਪ੍ਰਦੀਪ ਗੋਇਲ, ਐਗਰੋਨੋਮਿਸਟ, ਗੰਨਾ ਖੋਜ਼ ਕੇਂਦਰ, ਫਰੀਦਕੋਟ ਅਤੇ ਡਾ. ਨਵਿੰਦਰਪਾਲ ਸਿੰਘ, ਏ.ਡੀ.ਓ. ਦਫਤਰ ਸਹਾਇਕ ਗੰਨਾ ਵਿਕਾਸ ਅਫਸਰ ਫਰੀਦਕੋਟ ਵੱਲੋਂ ਸਮੂਹ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀਆਂ ਕਿਸਮਾਂ,  ਗੰਨੇ ਦੀ ਬਿਜਾਈ, ਗੰਨੇ ਦੀ ਫਸਲ ਦੀ ਸਾਂਭ-ਸੰਭਾਲ, ਗੰਨੇ ਦੀਆਂ ਬੀਮਾਰੀਆਂ ਅਤੇ ਉਹਨਾਂ ਦੀ ਰੋਕਥਾਮ, ਗੰਨੇ ਦੇ ਝਾੜ ਅਤੇ ਕਟਾਈ ਸਬੰਧੀ ਆਧੁਨਿਕ ਤਕਨੀਕਾਂ ਬਾਰੇ ਭਰਪੂਰ ਜਾਣਕਾਰੀ ਦਿੱਤੀ ਗਈ।   ਵੱਖ-ਵੱਖ ਅਦਾਰਿਆਂ ਵੱਲੋਂ ਆਪਣੇ-ਆਪਣੇ ਉਤਪਾਦਾਂ ਨਾਲ ਸਬੰਧਤ ਪ੍ਰਦਰਸ਼ਨੀਆਂ ਲਾਈਆਂ ਗਈਆਂ ।

 ਇਸ ਮੌਕੇ ਤੇ ਮਿੱਲ ਦੇ ਪ੍ਰਸ਼ਾਸ਼ਕ-ਕਮ-ਉਪ ਰਜਿਸਟਰਾਰ, ਸਹਿਕਾਰੀ ਸਭਾਵਾਂ, ਫਾਜ਼ਿਲਕਾ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਅਪੀਲ ਕੀਤੀ ਗਈ ਕਿ ਪੰਜਾਬ ਸਰਕਾਰ ਵੱਲੋਂ ਗੰਨੇ ਦੀ ਸਾਰੀ ਪੇਮੈਂਟ ਕੀਤੀ ਜਾ ਚੁੱਕੀ ਹੈ ਅਤੇ ਇਸ ਦੇ ਨਾਲ ਨਾਲ ਪੰਜਾਬ ਸਰਕਾਰ ਵੱਲੋਂ ਗੰਨੇ ਦਾ ਭਾਅ ਵੀ 416 ਰੁਪਏ ਪ੍ਰਤੀ ਕੁਇੰਟਲ ਦਿੱਤਾ ਜਾ ਰਿਹਾ ਹੈ, ਜ਼ੋ ਕਿ ਭਾਰਤ ਵਿੱਚ ਸਭ ਤੋਂ ਵੱਧ ਹੈ ਇਸ ਲਈ ਵੱਧ ਤੋਂ ਵੱਧ ਗੰਨੇ ਦੀ ਬਿਜਾਈ ਕੀਤੀ ਜਾਵੇ ਤਾਂ ਜ਼ੋ ਮਿੱਲ ਗੰਨੇ ਪੱਖੋਂ ਆਪਣੇ ਪੈਰਾਂ ਤੇ ਖੜੀ ਹੋ ਸਕੇ । ਮਿੱਲ ਦੇ ਗੰਨਾ ਵਿਭਾਗ ਦਾ ਕੰਮ ਕਾਜ ਦੇਖ ਰਹੇ ਸ਼੍ਰੀ ਵਿਕਰਮ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਬੇਨਤੀ ਕੀਤੀ ਗਈ ਕਿ ਉਹ ਆਉਂਦੇ ਪਿੜਾਈ ਸੀਜ਼ਨ 2025-26 ਦੌਰਾਨ ਪੰਜਾਬ ਸਰਕਾਰ ਦੁਆਰਾ ਜਾਰੀ ਹਦਾਇਤਾਂ ਮੁਤਾਬਕ ਆਪਣਾ ਗੰਨਾ ਸਾਫ ਸੁਥਰਾ ਲੈ ਕੇ ਆਉਂਣ, ਜ਼ੋ ਕਿ ਬਾਈਡਿੰਗ ਮੈਟੀਰੀਅਲ ਸਬੰਧੀ ਨਿਰਧਾਰਤ ਮਾਪਦੰਡਾਂ ਤੋਂ ਵੱਧ ਨਾ ਹੋਵੇ,  ਤਾਂ ਜ਼ੋ ਮਿੱਲ ਨੂੰ ਅਣਚਾਹੇ ਨੁਕਸਾਨ ਤੋਂ ਬਚਾਇਆ ਜਾ ਸਕੇ ਅਤੇ ਮਿੱਲ ਮਿੱਥੇ ਗਏ ਟੀਚੇ ਪ੍ਰਾਪਤ ਕਰ ਸਕੇ । ਮਿੱਲ ਦੇ ਲਗਭਗ 600 ਹਿੱਸੇਦਾਰਾਂ ਤੋਂ ਇਲਾਵਾ ਇਸ ਮੌਕੇ ਤੇ ਸ੍ਰੀ ਗੁਰਸੰਤਵੀਰ ਸਿੰਘ, ਸਹਾਇਕ ਰਜਿਸਟਰਾਰ, ਸਹਿਕਾਰੀ ਸਭਾਵਾਂ, ਫਾਜ਼ਿਲਕਾ, ਮਿੱਲ ਦੇ ਅਧਿਕਾਰੀ, ਕਰਮਚਾਰੀ ਅਤੇ ਵਰਕਰ  ਵੀ ਹਾਜ਼ਰ ਸਨ । ਸਮੂਹ ਹਾਜ਼ਰ ਪੰਤਵੰਤੇ ਸੱਜਣਾਂ ਲਈ ਮਿੱਲ ਵੱਲੋਂ ਲੰਗਰ ਦਾ ਪ੍ਰਬੰਧ ਕੀਤਾ ਗਿਆ ।