ਸਫਾਈ ਕਰਮਚਾਰੀਆਂ ਦੀ ਸਿਹਤ ਜਾਂਚ ਲਈ ਵਿਸ਼ੇਸ਼ ਮੈਡੀਕਲ ਕੈਂਪ

3
ਸ੍ਰੀ ਅਨੰਦਪੁਰ ਸਾਹਿਬ 30 ਸਤੰਬਰ 2026 AJ DI Awaaj
Punjab Desk : ਸਵੱਛ ਭਾਰਤ ਮਿਸ਼ਨ ਅਤੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਪੰਜਾਬ ਸਰਕਾਰ ਅਤੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਸਫਾਈ ਕਰਮਚਾਰੀਆਂ ਦੀ ਸਿਹਤ ਜਾਂਚ ਲਈ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ। ਇਹ ਪੰਦਰਵਾੜਾ 17 ਸਤੰਬਰ ਤੋਂ 2 ਅਕਤੂਬਰ ਤੱਕ ਮਹਾਤਮਾ ਗਾਂਧੀ ਜੀ ਨੂੰ ਸਮਰਪਿਤ ਕਰਕੇ ਵੱਖ-ਵੱਖ ਸਵੱਛਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਹ ਕੈਂਪ ਨਗਰ ਕੌਂਸਲ ਪ੍ਰਧਾਨ ਸ. ਹਰਜੀਤ ਸਿੰਘ ਜੀਤਾ ਦੀ ਅਗਵਾਈ ਹੇਠ ਲਗਾਇਆ ਗਿਆ।
ਇਸ ਮੌਕੇ ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਦਾ ਭਾਈ ਜੈਤਾ ਜੀ ਸਰਕਾਰੀ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ.ਹਰਿੰਦਰ ਸਿੰਘ ਦੇ ਸਹਿਯੋਗ ਨਾਲ ਮੈਡੀਸਨ ਸਪੈਸ਼ਲਿਸਟ ਡਾ. ਰਣਵੀਰ ਸਿੰਘ ਵੱਲੋਂ ਸਿਹਤ ਜਾਂਚ ਕੀਤੀ ਗਈ। ਇਸ ਦੌਰਾਨ ਕਰਮਚਾਰੀਆਂ ਦੀ ਸਿਹਤ ਸਬੰਧੀ ਲੋੜੀਂਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਸਿਹਤ ਸੰਭਾਲ ਸਬੰਧੀ ਜ਼ਰੂਰੀ ਜਾਣਕਾਰੀ ਵੀ ਦਿੱਤੀ ਗਈ। ਕੈਂਪ ਦੌਰਾਨ ਸਫਾਈ ਕਰਮਚਾਰੀਆਂ ਨੇ ਸਿਹਤ ਸਬੰਧੀ ਆਪਣੀਆਂ ਸਮੱਸਿਆਵਾਂ ਬਾਰੇ ਡਾਕਟਰਾਂ ਨਾਲ ਵਿਚਾਰ-ਵਟਾਂਦਰਾ ਕੀਤਾ।
ਨਗਰ ਕੌਂਸਲ ਪ੍ਰਧਾਨ ਹਰਜੀਤ ਸਿੰਘ ਜੀਤਾ ਨੇ ਕਿਹਾ ਕਿ ਸਫਾਈ ਕਰਮਚਾਰੀ ਸ਼ਹਿਰ ਵਾਸੀਆਂ ਲਈ ਰੀੜ੍ਹ ਦੀ ਹੱਡੀ ਦਾ ਕੰਮ ਕਰਦੇ ਹਨ। ਉਹ ਦਿਨ-ਰਾਤ ਮਿਹਨਤ ਕਰਕੇ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਸੁਚਾਰੂ ਬਣਾਉਂਦੇ ਹਨ ਅਤੇ ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਗੰਦਗੀ ਕਾਰਨ ਪੈਦਾ ਹੋਣ ਵਾਲੀਆਂ ਕਈ ਬਿਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਵਿੱਚ ਵੀ ਸਫਾਈ ਕਰਮਚਾਰੀਆਂ ਦਾ ਵੱਡਾ ਯੋਗਦਾਨ ਹੈ।
ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀ ਪੂਰੀ ਮਿਹਨਤ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਂਦੇ ਹਨ, ਇਸ ਲਈ ਉਨ੍ਹਾਂ ਦੀ ਸਿਹਤ ਦਾ ਨਿਯਮਿਤ ਤੌਰ ’ਤੇ ਧਿਆਨ ਰੱਖਣਾ ਬੇਹੱਦ ਜ਼ਰੂਰੀ ਹੈ। ਇਸ ਮੌਕੇ ਕਾਰਜਸਾਧਕ ਅਫਸਰ ਸ. ਗੁਰਦੀਪ ਸਿੰਘ, ਸੈਨੇਟਰੀ ਇੰਸਪੈਕਟਰ ਸ. ਬਹਾਦਰ ਸਿੰਘ, ਪ੍ਰੋਗਰਾਮ ਕੋਆਰਡੀਨੇਟਰ ਐਡਵੋਕੇਟ ਮਨਦੀਪ ਸਿੰਘ, ਸਫਾਈ ਸੁਪਰਵਾਈਜ਼ਰ ਕੈਪਟਨ ਦਲਜੀਤ ਸਿੰਘ, ਰਾਜ ਘਈ ਅਤੇ ਨਗਰ ਕੌਂਸਲ ਦੀ ਸਮੁੱਚੀ ਟੀਮ ਮੌਜੂਦ ਰਹੀ।
ਇਸ ਮੌਕੇ ਲੋਕੇਸ਼ ਕੁਮਾਰ, ਪਰਮਜੀਤ ਬੱਬੀ, ਬਿੰਦਰ ਚੰਦਪੁਰੀਆ, ਸੋਨੂੰ, ਸੰਜੂ, ਓਮ ਪ੍ਰਕਾਸ਼, ਰਕੇਸ਼ ਵਿਕੀ, ਮਦਨ ਲਾਲ, ਰਿੰਕੂ, ਰੋਹਿਤ ਕੁਮਾਰ ਅਤੇ ਗਣੇਸ਼ ਸਮੇਤ ਹੋਰ ਸਫਾਈ ਕਰਮਚਾਰੀ ਹਾਜ਼ਰ ਸਨ। ਨਗਰ ਕੌਂਸਲ ਵੱਲੋਂ ਕਿਹਾ ਗਿਆ ਕਿ ਸਵੱਛਤਾ ਦੇ ਨਾਲ-ਨਾਲ ਸਫਾਈ ਕਰਮਚਾਰੀਆਂ ਦੀ ਸਿਹਤ ਅਤੇ ਭਲਾਈ ਨੂੰ ਵੀ ਪਹਿਲ ਦਿੱਤੀ ਜਾਵੇਗੀ।