ਪੰਜਾਬ ਦੀ ਵਿਰਾਸਤ ਨਾਲ ਨਵੀਂ ਪੀੜ੍ਹੀ ਦਾ ਜੋੜ, ਲੋਕ ਭਲਾਈ ਨੂੰ ਪਹਿਲ

1

September 30,2026 Aj Di Awaaj

Punjab Desk:  ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 300 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਸਮਾਗਮਾਂ, ਡਰੋਨ ਸ਼ੋਅ ਅਤੇ ਪਿੰਡ ਪੱਧਰ ’ਤੇ ਡਾਕੂਮੈਂਟਰੀਆਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਇਤਿਹਾਸ ਅਤੇ ਅਮੀਰ ਵਿਰਸੇ ਨਾਲ ਜੋੜਨ ਦੇ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਦੇ ਨਾਲ ਹੀ ਬਜ਼ੁਰਗਾਂ ਲਈ ਤੀਰਥ ਯਾਤਰਾਵਾਂ, ਮੁਫ਼ਤ ਇਲਾਜ ਅਤੇ ਸਿੱਖਿਆ ਦੇ ਖੇਤਰ ਵਿੱਚ ਨਵੇਂ ਉਪਰਾਲਿਆਂ ਰਾਹੀਂ ਲੋਕ ਭਲਾਈ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਪੰਜਾਬ ਦੀ ਇਤਿਹਾਸਕ ਵਿਰਾਸਤ ਨੂੰ ਸੰਭਾਲਣ ਦੇ ਨਾਲ-ਨਾਲ ਹਰ ਵਰਗ ਤੱਕ ਲੋਕ ਭਲਾਈ ਦੀਆਂ ਸਹੂਲਤਾਂ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਜਾਰੀ ਹਨ।