ਫਰੀਦਕੋਟ 02 ਅਕਤੂਬਰ 2026 AJ DI Awaaj
Punjab Desk : ਜਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਐਸ.ਆਈ.ਆਰ. 2026 ਦਾ ਕੰਮ 100 ਪ੍ਰਤੀਸ਼ਤ ਮੁਕੰਮਲ ਕਰ ਲਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ, ਫਰੀਦਕੋਟ ਸ਼੍ਰੀ ਰਾਹੁਲ ਛਾਬਾ (ਆਈ.ਏ.ਐਸ) ਨੇ ਦੱਸਿਆ ਕਿ ਜਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ-87-ਫਰੀਦਕੋਟ, 88-ਕੋਟਕਪੂਰਾ ਅਤੇ 89-ਜੈਤੋਂ (ਐਸ.ਸੀ) ਵਿਚ ਐਸ.ਆਈ.ਆਰ ਦੀ ਪ੍ਰਕਿਰਿਆ ਮੁਕੰਮਲ ਹੋ ਗਈ ਹੈ।
ਜਿਲ੍ਹਾ ਚੋਣ ਅਫ਼ਸਰ ਨੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ) ਅਤੇ ਚੋਣ ਅਮਲੇ ਵੱਲੋਂ ਹਰੇਕ ਵੋਟਰ ਤੱਕ ਪਹੁੰਚਣ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰੇਕ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿਚ ਸ਼ਾਮ ਹੋਵੇ।
ਵੋਟਰਾਂ ਦੀ ਸਹੂਲਤ ਅਤੇ ਵੋਟਰ ਸੂਚੀ ਨਾਲ ਸਬੰਧਤ ਉਨ੍ਹਾਂ ਦੇ ਸਵਾਲਾਂ ਤੇ ਸ਼ੰਕਿਆਂ ਦੇ ਨਿਪਟਾਰੇ ਲਈ ਜਿਲ੍ਹੇ ਭਰ ਵਿਚ ਜਿਲ੍ਹਾ ਚੋਣ ਅਫ਼ਸਰਾਂ (ਡੀ.ਈ.ਓਜ਼) ਅਤੇ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓਜ਼) ਦੇ ਦਫਤਰਾਂ ਵਿਚ ਪਹਿਲਾਂ ਹੀ ਹੈਲਪ ਡੈਸਕ ਸਥਾਪਤ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਫਸਰ ਨੇ ਸਮੂਹ ਸਬੰਧਤ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਈ.ਸੀ.ਆਈ.ਐਨ.ਈ.ਟੀ ਤੇ ਬੁੱਕ ਏ ਕਾਲ ਫੀਚਰ ਰਾਹੀਂ ਬੀ.ਐਲ.ਓਜ਼ ਨਾਲ ਅਤੇ ਹੈਲਪਲਾਈਨ ਨੰਬਰ 1950 ਰਾਹੀਂ ਦਫਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।