ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਨੌਧਰਾਣੀ ’ਚ ਘਰ-ਘਰ ਪਹੁੰਚੇ ਵਿਧਾਇਕ

2

ਮਾਲੇਰਕੋਟਲਾ 03 ਅਕਤੂਬਰ 2026 AJ DI Awaaj

 

Punjab Desk :   ਮਾਲੇਰਕੋਟਲਾ ਤੋਂ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਵੱਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਪਿੰਡ ਨੌਧਰਾਣੀ ਵਿਖੇ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ ਬੂਥ ਨੰਬਰ 191 ਅਤੇ 192 ਤੋਂ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪਾਰਟੀ ਵਰਕਰਾਂ ਨਾਲ ਘਰ-ਘਰ ਜਾ ਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਪਹਿਲਕਦਮੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨਾਲ ਸਿੱਧਾ ਸੰਵਾਦ ਕਾਇਮ ਕਰਨਾ ਅਤੇ ਉਨ੍ਹਾਂ ਤੱਕ ਸਰਕਾਰ ਦੀਆਂ ਨੀਤੀਆਂ ਅਤੇ ਜਨਤਕ ਸਹੂਲਤਾਂ ਸਬੰਧੀ ਜਾਣਕਾਰੀ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ ਅਤੇ ਲੋਕ ਸਹੂਲਤਾਂ ਨਾਲ ਸਬੰਧਤ ਵੱਖ-ਵੱਖ ਖੇਤਰਾਂ ਵਿੱਚ ਕੰਮ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਲੋਕਾਂ ਤੱਕ ਸਿੱਧੀ ਪਹੁੰਚ ਬਣਾਉਣਾ ਲੋਕਤੰਤਰ ਦੀ ਮਜ਼ਬੂਤੀ ਲਈ ਅਹਿਮ ਹੈ। ਡੋਰ-ਟੂ-ਡੋਰ ਮੁਹਿੰਮ ਰਾਹੀਂ ਲੋਕ ਆਪਣੀਆਂ ਗੱਲਾਂ, ਸੁਝਾਅ ਅਤੇ ਸਥਾਨਕ ਮੁੱਦੇ ਸਿੱਧੇ ਤੌਰ ’ਤੇ ਸਾਂਝੇ ਕਰ ਸਕਦੇ ਹਨ ਅਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਵੀ ਪ੍ਰਾਪਤ ਕਰ ਸਕਦੇ ਹਨ।

ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਮਾਲੇਰਕੋਟਲਾ ਹਲਕੇ ਵਿੱਚ ਲੋਕਾਂ ਨਾਲ ਸਿੱਧਾ ਰਾਬਤਾ ਲਗਾਤਾਰ ਮਜ਼ਬੂਤ ਕੀਤਾ ਜਾਵੇਗਾ ਅਤੇ ਪਿੰਡਾਂ ਤੇ ਸ਼ਹਿਰੀ ਖੇਤਰਾਂ ਵਿੱਚ ਘਰ-ਘਰ ਜਾ ਕੇ ਸਰਕਾਰ ਦੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਇਸ ਮੌਕੇ ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਜਨਤਾ ਦੀਆਂ ਗੱਲਾਂ ਨੂੰ ਤਰਜੀਹ ਦੇ ਆਧਾਰ ’ਤੇ ਸਾਹਮ