ਬਰਨਾਲਾ, 5 ਅਕਤੂਬਰ 2026 AJ DI Awaaj
Punjab Desk : ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਸਪੈਸ਼ਲ ਇੰਟੈਂਸਿਵ ਰਵੀਜ਼ਨ) ਦੀ ਪ੍ਰਕਿਰਿਆ 100 ਫ਼ੀਸਦੀ ਮੁਕੰਮਲ ਹੋ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਹਰਪ੍ਰੀਤ ਸਿੰਘ (ਆਈ.ਏ.ਐਸ.) ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਤਿੰਨ ਵਿਧਾਨ ਸਭਾ ਚੋਣ ਹਲਕਿਆਂ 102-ਭਦੌੜ (ਅ.ਜ.), 103-ਬਰਨਾਲਾ ਅਤੇ 104-ਮਹਿਲ ਕਲਾਂ (ਅ.ਜ.) ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਦੀ ਪ੍ਰਕਿਰਿਆ 100 ਫੀਸਦੀ ਪੂਰੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਸਮੁੱਚੀ ਚੋਣ ਮਸ਼ੀਨਰੀ ਦੇ ਸਹਿਯੋਗ ਨਾਲ ਇਹ ਪ੍ਰਕਿਰਿਆ ਸੁਚਾਰੂ, ਪਾਰਦਰਸ਼ੀ ਅਤੇ ਸਮੇਂ ਸਿਰ ਮੁਕੰਮਲ ਕੀਤੀ ਗਈ ਹੈ। ਇਸ ਸਫ਼ਲਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (EROs) ਅਤੇ ਚੋਣ ਅਮਲੇ ਨੂੰ ਵਧਾਈ ਦਿੱਤੀ ਅਤੇ ਇਲਾਕੇ ਦੇ ਸਮੂਹ ਵੋਟਰਾਂ ਦਾ ਉਹਨਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ।
ਉਹਨਾਂ ਅੱਗੇ ਦੱਸਿਆ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਨਾਲ ਸਬੰਧਤ ਕਿਸੇ ਵੀ ਕਿਸਮ ਦੀ ਜਾਣਕਾਰੀ ਜਾਂ ਸ਼ਿਕਾਇਤ ਨਿਵਾਰਨ ਲਈ ਜ਼ਿਲ੍ਹਾ ਚੋਣ ਦਫ਼ਤਰ, ਬਰਨਾਲਾ ਵਿਖੇ ਵਿਸ਼ੇਸ਼ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵੋਟਰ ਹੈਲਪਲਾਈਨ ਨੰਬਰ 1950 ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਨਿਰੰਤਰ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ।



















