ਪੰਚਾਇਤ ਸੰਮਤੀ ਰੂਪਨਗਰ ਦੀ ਨਵੀਂ ਉਸਾਰੀ ਇਮਾਰਤ ਦਾ ਉਦਘਾਟਨ

2
ਰੂਪਨਗਰ, 6 ਅਕਤੂਬਰ 2026 AJ DI Awaaj
Punjab Desk   : ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਸ੍ਰੀ ਦਿਨੇਸ਼ ਚੱਢਾ ਵੱਲੋਂ ਪੰਚਾਇਤ ਸੰਮਤੀ ਰੂਪਨਗਰ ਦੇ ਦਫ਼ਤਰ ਲਈ ਨਵੀਂ ਉਸਾਰੀ ਗਈ ਇਮਾਰਤ ਦਾ ਉਦਘਾਟਨ ਕੀਤਾ ਗਿਆ।
ਵਿਧਾਇਕ ਐਡਵੋਕੇਟ ਸ੍ਰੀ ਦਿਨੇਸ਼ ਚੱਢਾ ਨੇ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਚਾਇਤ ਸੰਮਤੀ ਦੀ ਨਵੀਂ ਇਮਾਰਤ ਵੀ ਇਸੇ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ, ਜਿਸ ਨਾਲ ਪੰਚਾਇਤੀ ਰਾਜ ਪ੍ਰਬੰਧ ਨੂੰ ਹੋਰ ਸੁਚਾਰੂ ਬਣਾਉਣ ਵਿੱਚ ਸਹਾਇਤਾ ਮਿਲੇਗੀ।
ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਪੰਚਾਇਤ ਸੰਮਤੀ ਦੇ ਦਫ਼ਤਰ ਲਈ ਆਧੁਨਿਕ ਅਤੇ ਸੁਚੱਜੀ ਇਮਾਰਤ ਦੀ ਉਪਲਬਧਤਾ ਨਾਲ ਦਫ਼ਤਰੀ ਕੰਮਕਾਜ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਮਦਦ ਮਿਲੇਗੀ ਅਤੇ ਪੇਂਡੂ ਖੇਤਰ ਨਾਲ ਸਬੰਧਤ ਵਿਕਾਸ ਕਾਰਜਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾ ਸਕੇਗਾ।
ਉਨ੍ਹਾਂ ਕਿਹਾ ਕਿ ਪੰਚਾਇਤ ਸੰਮਤੀਆਂ ਪੇਂਡੂ ਖੇਤਰਾਂ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਇਨ੍ਹਾਂ ਸੰਸਥਾਵਾਂ ਰਾਹੀਂ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਲਾਗੂ ਕਰਨ ਦੇ ਨਾਲ-ਨਾਲ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚਾਇਆ ਜਾਂਦਾ ਹੈ। ਨਵੀਂ ਇਮਾਰਤ ਨਾਲ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਬਿਹਤਰ ਕਾਰਜਕਾਰੀ ਮਾਹੌਲ ਮੁਹੱਈਆ ਹੋਵੇਗਾ ਅਤੇ ਆਮ ਲੋਕਾਂ ਨੂੰ ਵੀ ਆਪਣੇ ਕੰਮਾਂ ਲਈ ਵਧੇਰੇ ਸੁਵਿਧਾ ਮਿਲੇਗੀ।
ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸਤਿੰਦਰ ਕੌਰ, ਚੇਅਰਮੈਨ ਮਲਕੀਤ ਸਿੰਘ ਭੰਗੂ, ਬੀਡੀਪੀਓ ਰੂਪਨਗਰ ਅਮਿਤ ਸ਼ਰਮਾ, ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਚੇਅਰਮੈਨ ਭਾਗ ਸਿੰਘ ਮਦਾਨ, ਕਾਰਜਕਾਰੀ ਇੰਜਨੀਅਰ ਪੰਚਾਇਤੀ ਰਾਜ ਅਵਤਾਰ ਸਿੰਘ, ਨਗਰ ਕੌਂਸਲ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ, ਯੂਥ ਪ੍ਰਧਾਨ ਚੇਤਨ ਕਾਲੀਆ, ਬਲਾਕ ਸੰਮਤੀ ਮੈਂਬਰ ਲਲਿਤ ਡਕਾਲਾ, ਉਪ ਮੰਡਲ ਅਫ਼ਸਰ ਖੁਸ਼ਦੀਪ ਸਿੰਘ, ਅਮਰਿੰਦਰ ਪਾਲ ਸਿੰਘ ਸੋਨੂ, ਅਵਤਾਰ ਸਿੰਘ ਆੜਤੀ, ਗੁਰਿੰਦਰ ਸਿੰਘ ਜੱਗੀ, ਸੰਜੀਵ ਕੁਮਾਰ, ਪਰਵਿੰਦਰਪਾਲ ਸਿੰਘ ਬਿੰਟਾ, ਪਰਮਿੰਦਰ ਸਿੰਘ ਬਾਲਾ, ਅਮਰਾਓ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।