Punjab Desk : ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਦੀ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਉਨ੍ਹਾਂ ਨੂੰ ਆਪਣੀ ਬਿਮਾਰ ਦਾਦੀ ਨਾਲ 10 ਮਿੰਟ ਲਈ ਵੀਡੀਓ ਕਾਲ ਰਾਹੀਂ ਗੱਲ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।
ਅੰਮ੍ਰਿਤਪਾਲ ਸਿੰਘ ਵੱਲੋਂ ਉਨ੍ਹਾਂ ਦੇ ਵਕੀਲਾਂ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਦਾਦੀ ਨਾਲ ਗੱਲ ਕਰਨ ਦੀ ਇਜਾਜ਼ਤ ਮੰਗੀ ਸੀ। ਇਸ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਐਡੀਸ਼ਨਲ ਸੈਸ਼ਨ ਜੱਜ ਬਰਿੰਦਰ ਸਿੰਘ ਨੇ ਬੀਤੀ ਸ਼ਾਮ ਆਪਣਾ ਫੈਸਲਾ ਸੁਣਾਇਆ।
ਅਦਾਲਤ ਦੇ ਹੁਕਮਾਂ ਮੁਤਾਬਕ ਅੱਜ ਤੋਂ ਅਗਲੇ ਪੰਜ ਦਿਨਾਂ ਦੇ ਅੰਦਰ ਅੰਮ੍ਰਿਤਪਾਲ ਸਿੰਘ ਇੱਕ ਵਾਰ 10 ਮਿੰਟ ਲਈ ਵੀਡੀਓ ਕਾਲ ਰਾਹੀਂ ਆਪਣੀ ਦਾਦੀ ਨਾਲ ਗੱਲ ਕਰ ਸਕਣਗੇ।



















