ਪੰਜਾਬੀ ਗਾਇਕ ਬੂਟਾ ਮੁਹੰਮਦ ਦੀ ਕਾਰ ਨੂੰ ਟਰਾਲੇ ਨੇ ਮਾਰੀ ਟੱ*ਕਰ

8

ਜਲੰਧਰ: 07 Oct 2026 AJ DI Awaaj

Punjab Desk :   ਜਲੰਧਰ-ਅੰਮ੍ਰਿਤਸਰ ਹਾਈਵੇਅ ’ਤੇ ਸੂਚੀ ਪਿੰਡ ਸਥਿਤ ਇੰਡੀਅਨ ਆਇਲ ਡਿਪੂ ਨੇੜੇ ਪੰਜਾਬੀ ਗਾਇਕ ਬੂਟਾ ਮੁਹੰਮਦ ਦੀ ਕਾਰ ਦੀ ਇੱਕ ਟ੍ਰੇਲਰ ਟਰੱਕ ਨਾਲ ਜ਼ਬਰਦਸਤ ਟੱ*ਕਰ ਹੋ ਗਈ। ਹਾਦ*ਸਾ ਇੰਨਾ ਭਿਆਨਕ ਸੀ ਕਿ ਟ੍ਰੇਲਰ ਟਰੱਕ ਨੂੰ ਕਾਫੀ ਨੁਕਸਾਨ ਪਹੁੰਚਿਆ। ਹਾਲਾਂਕਿ, ਖੁਸ਼ਕਿਸਮਤੀ ਨਾਲ ਕਾਰ ਵਿੱਚ ਸਵਾਰ ਬੂਟਾ ਮੁਹੰਮਦ ਦੇ ਪਰਿਵਾਰਕ ਮੈਂਬਰ ਵਾਲ-ਵਾਲ ਬਚ ਗਏ।

ਹਾ*ਦਸੇ ਦੀ ਸੂਚਨਾ ਮਿਲਦੇ ਹੀ ਰਾਮਾਮੰਡੀ ਪੁਲਿਸ ਥਾਣੇ ਤੋਂ ਏ.ਐਸ.ਆਈ. ਸੁਰਜੀਤ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਫਿਲਹਾਲ ਹਾਦਸਾ ਕਿਵੇਂ ਵਾਪਰਿਆ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।