ਮੋਹਾਲੀ: 07 Oct 2026 AJ DI Awaaj
Punjab Desk : ਪੰਜਾਬ ਦੇ ਕੁਝ ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਧ*ਮਕੀ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਸਾਵਧਾਨੀ ਵਜੋਂ ਸਕੂਲਾਂ ਵਿੱਚ ਛੁੱਟੀ ਕਰਕੇ ਬੱਚਿਆਂ ਨੂੰ ਘਰ ਭੇਜ ਦਿੱਤਾ ਗਿਆ। ਸਕੂਲ ਪ੍ਰਬੰਧਕਾਂ ਵੱਲੋਂ ਮਾਪਿਆਂ ਨੂੰ ਵੀ ਇਸ ਸਬੰਧੀ ਜਾਣਕਾਰੀ ਦਿੱਤੀ ਗਈ।
ਬੁੱਧਵਾਰ ਨੂੰ ਮੋਹਾਲੀ ਦੇ ਫੇਜ਼-6 ਸਥਿਤ ਸ਼ਿਵਾਲਿਕ ਸਕੂਲ ਨੂੰ ਈਮੇਲ ਰਾਹੀਂ ਬੰ*ਬ ਦੀ ਧ*ਮਕੀ ਮਿਲਣ ਦੀ ਜਾਣਕਾਰੀ ਸਾਹਮਣੇ ਆਈ। ਇਸ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੇ ਸੁਰੱਖਿਆ ਦੇ ਮੱਦੇਨਜ਼ਰ ਸਕੂਲ ਬੰਦ ਕਰ ਦਿੱਤਾ।
ਸੂਚਨਾ ਮਿਲਦੇ ਹੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਸਕੂਲ ਦੇ ਅੰਦਰ ਅਤੇ ਆਸ-ਪਾਸ ਦੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਪੁਲਿਸ ਵੱਲੋਂ ਹੋਰ ਸਕੂਲਾਂ ਵਿੱਚ ਵੀ ਸੁਰੱਖਿਆ ਜਾਂਚ ਕੀਤੀ ਜਾ ਰਹੀ ਹੈ।
ਸਥਾਨਕ ਡੀਐਸਪੀ ਨੇ ਮਾਪਿਆਂ ਨੂੰ ਘਬਰਾਉਣ ਤੋਂ ਬਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਪੂਰੇ ਮਾਮਲੇ ਦੀ ਜਾਂਚ ਕਰ ਰਹੀਆਂ ਹਨ।



















