ਜੈਤੋ, 8 ਅਕਤੂਬਰ 2026 AJ DI Awaaj
Punjab Desk : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹਲਕੇ ਦੇ ਪਿੰਡ ਮੱਲਾ, ਡੋਡ ਅਤੇ ਝੱਖੜਵਾਲਾ ਵਿਖੇ ਬਲਾਕ ਪੱਧਰੀ ਮੀਟਿੰਗਾਂ ਕਰਵਾਈਆਂ ਗਈਆਂ। ਇਨ੍ਹਾਂ ਮੀਟਿੰਗਾਂ ਦੌਰਾਨ ਨਸ਼ਿਆਂ ਦੀ ਰੋਕਥਾਮ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਪਿੰਡ ਪੱਧਰ ਤੇ ਲੋਕਾਂ ਦੀ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗਾਂ ਵਿੱਚ ਪਿੰਡ ਵਾਸੀਆਂ, ਪੰਚਾਇਤੀ ਨੁਮਾਇੰਦਿਆਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਂਝੇ ਤੌਰ ਤੇ ਯਤਨ ਕਰਨ ਤੇ ਜ਼ੋਰ ਦਿੱਤਾ ਗਿਆ।
ਇਸ ਦੌਰਾਨ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਨਸ਼ਿਆਂ ਖਿਲਾਫ਼ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਅਤੇ ਆਪਣੇ ਆਲੇ-ਦੁਆਲੇ ਨਸ਼ਿਆਂ ਦੀ ਕਿਸੇ ਵੀ ਗਤੀਵਿਧੀ ਸਬੰਧੀ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਸੂਚਿਤ ਕਰਨ।
ਇਸ ਮੌਕੇ ਐਸ.ਐਚ.ਓ ਥਾਣਾ ਬਾਜਾਖਾਨਾ ਹਰਦੇਵ ਸਿੰਘ, ਹਲਕਾ ਕੋਆਰਡੀਨੇਟਰ ਮੱਖਣ ਸਿੰਘ ਝੱਖੜਵਾਲਾ, ਬਲਾਕ ਕੋਆਰਡੀਨੇਟਰ ਗੁਰਧੀਰ ਸਿੰਘ ਘਣੀਆਂ, ਸਰਪੰਚ ਇੰਦਰਜੀਤ ਸਿੰਘ ਢਿੱਲੋਂ ਝੱਖੜਵਾਲਾ, ਅਮਨਦੀਪ ਸਿੰਘ ਅਮਨਾ ਢਿੱਲੋ, ਕੁਲਵਿੰਦਰ ਸਿੰਘ ਸੰਧੂ, ਚੰਦ ਸਿੰਘ ਖੋਖਰ, ਰਜਿੰਦਰ ਸਿੰਘ, ਸੂਬੇਦਾਰ ਹਰਦਿਆਲ ਸਿੰਘ, ਸੁਰਜੀਤ ਸਿੰਘ ਢਿੱਲੋਂ, ਸੋਹਣ ਸਿੰਘ ਬਰਾੜ, ਪੰਚ ਸਵਰਨ ਸਿੰਘ, ਪੰਚ ਲਖਬੀਰ ਸਿੰਘ, ਜਰਨੈਲ ਸਿੰਘ ਬੀਰਾ, ਬਲਰਾਜ ਸਿੰਘ ਰਾਜਾ, ਦਰਸ਼ਨ ਸਿੰਘ ਢਿੱਲੋਂ, ਰੇਸ਼ਮ ਸਿੰਘ, ਪੰਚਾਇਤ ਸਕੱਤਰ ਰਵੀ ਅਗਰਵਾਲ, ਫੀਲਡ ਅਫਸਰ ਵਿਜੇ ਕੁਮਾਰ, ਬਲਵੰਤ ਸਿੰਘ ਸੰਧੂ ਤੋਂ ਇਲਾਵਾ ਹੋਰ ਵੀ ਪਿੰਡ ਵਾਸੀ ਹਾਜ਼ਰ ਸਨ।



















