ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ 2026 AJ DI Awaaj
Punjab Desk : ਸ੍ਰੀ ਗੁਰਕਿਰਨਦੀਪ ਸਿੰਘ ਸਿੱਧੂ ਉਪ ਮੰਡਲ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਅਤੇ ਸ਼੍ਰੀ ਬਲਜੀਤ ਸਿੰਘ ਸਰਾਂ, ਨਾਇਬ ਤਹਿਸੀਲਦਾਰ-ਕਮ-ਸੈਂਸਜ ਚਾਰਜ ਅਫਸਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਜਨਗਣਨਾ 2027 ਦੇ ਦੂਜੇ ਪੜਾਅ ਸਬੰਧੀ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਦਾ ਪਹਿਲਾ ਤਿੰਨ ਰੋਜਾ ਟ੍ਰੇਨਿੰਗ ਸੈਸ਼ਨ ਮਿਤੀ: 12 ਅਕਤੂਬਰ ਤੋਂ 14 ਅਕਤੂਬਰ 2026 ਤੱਕ ਬਾਵਾ ਨਿਹਾਲ ਸਿੰਘ ਬੀ.ਐਡ ਕਾਲਜ, ਸ੍ਰੀ ਮੁਕਤਸਰ ਸਾਹਿਬ ਵਿਖੇ ਆਰੰਭ ਕਰਵਾਇਆ ਗਿਆ। ਇਸ ਟ੍ਰੈਨਿੰਗ ਸੈਸ਼ਨ ਵਿੱਚ ਜਨਗਣਨਾ 2027 (ਪੜਾਅ ਦੂਜਾ) ਨੂੰ ਸਫਲਤਾਪੂਰਵਕ ਨੇਪੇਰੇ ਚਾੜਣ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਸਬੰਧੀ ਸ੍ਰੀ ਗੁਰਕਿਰਨਦੀਪ ਸਿੰਘ ਸਿੱਧੂ ਪੀ.ਸੀ.ਐਸ, ਉਪ ਮੰਡਲ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਵੱਲੋਂ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਕਿ ਜਨਗਣਨਾ 2027 ਦੇ ਦੂਜੇ ਪੜਾਅ ਤਹਿਤ ਵੱਧ ਤੋਂ ਵੱਧ ਸਵੈ ਜਨਗਣਨਾ ਮਿਤੀ: 16 ਨਵੰਬਰ 2026 ਤੋਂ 30 ਨਵੰਬਰ 2026 ਤੱਕ ਵਿੱਚ ਭਾਗੀਦਾਰੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਜਨਗਣਨਾ 2027 ਦਾ ਦੂਜਾ ਪੜਾਅ ਮਿਤੀ: 01 ਦਸੰਬਰ 2026 ਤੋਂ 04 ਜਨਵਰੀ 2027 ਤੱਕ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਭਾਰਤ ਦੀ ਇਹ ਪਹਿਲੀ ਮਰਦਮਸ਼ੁਮਾਰੀ ਹੈ, ਜਿਸ ਦਾ ਡਾਟਾ ਇਕੱਠਾ ਕਰਨ ਦਾ ਕੰਮ ਡਿਜੀਟਲ ਸਾਧਨਾ ਰਾਹੀਂ ਕੀਤਾ ਜਾਣਾ ਹੈ। ਉਹਨਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਇਹ ਜਿੰਮੇਵਾਰੀ ਸਾਰੇ ਸਮਾਜ ਸੇਵਾ ਦੀ ਭਾਵਨਾ ਦੇ ਨਾਲ ਨੇਪਰੇ ਚਾੜ੍ਹਨਗੇ। ਉਹਨਾਂ ਵੱਲੋਂ ਸਾਰਿਆਂ ਨੂੰ ਸ਼ੁਭਕਾਮਾਨਾਵਾਂ ਦਿੰਦੇ ਹੋਏ ਕਿਹਾ ਗਿਆ ਕਿ ਸਾਰੇ ਹੀ ਕਰਮਚਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਤਾਂ ਜੋ ਇਕੱਠੀ ਕੀਤੀ ਗਈ ਜਾਣਕਾਰੀ ਨਾਲ ਸਰਕਾਰਾਂ ਵੱਲੋ ਬਣਾਈਆਂ ਜਾਣ ਵਾਲੀਆਂ ਨੀਤੀਆਂ ਦੀਆਂ ਆਮ ਜਨਤਾ ਨੂੰ ਸਹੂਲਤਾਂ ਮਿਲ ਸਕਣ।
ਇਸ ਮੌਕੇ ਸ਼੍ਰੀ ਰੁਪਿੰਦਰ ਸਿੰਘ ਉਪ ਅਰਥ ਅਤੇ ਅੰਕੜਾ ਸਲਾਹਕਾਰ ਸ੍ਰੀ ਮੁਕਤਸਰ ਸਾਹਿਬ ਅਤੇ ਸ਼੍ਰੀ ਪੰਕਜ ਕੁਮਾਰ ਸੈਂਸਜ ਕੋਆਰਡੀਨੇਟਰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ, ਸ਼੍ਰੀ ਸੰਜੇ ਪ੍ਰਮਾਰ ਸੈਂਸਜ ਅਫਸਰ, ਸ਼੍ਰੀ ਸ਼ਮਿੰਦਰ ਬੱਤਰਾ, ਸ਼੍ਰੀ ਸੁਰਿੰਦਰ ਕੁਮਾਰ, ਸ਼੍ਰੀ ਹਰਿੰਦਰ ਸਿੰਘ, ਸ਼੍ਰੀ ਰਮਨ ਕੁਮਾਰ, ਸ਼੍ਰੀ ਪ੍ਰਵੀਨ ਕੁਮਾਰ, ਸ਼੍ਰੀ ਨਵੀਨ ਦੂਮੜਾ, ਸ਼੍ਰੀ ਸੁਖਮਿੰਦਰ ਸਿੰਘ, ਕਲਰਕ, ਤਹਿਸੀਲ ਦਫਤਰ, ਸ੍ਰੀ ਮੁਕਤਸਰ ਸਾਹਿਬ, ਸ਼੍ਰੀ ਜਗਦੀਸ਼ ਸਿੰਘ, ਟੈਕਨੀਕਲ ਅਸਿਸਟੈਂਟ, ਸੈਂਸਜ, ਤਹਿਸੀਲ ਦਫਤਰ ਸ੍ਰੀ ਮੁਕਤਸਰ ਸਾਹਿਬ, ਸ਼੍ਰੀ ਹਰੀਸ਼ ਕੁਮਾਰ, ਲਾਇਬ੍ਰੇਰੀਅਨ, ਸ਼੍ਰੀ ਸੱਤਪਾਲ ਸਿੰਘ, ਸ਼੍ਰੀ ਸਤਨਾਮ ਸਿੰਘ, ਸ਼੍ਰੀ ਵਰਿੰਦਰ ਕੁਮਾਰ ਕੰਪਿਊਟਰ ਫਕੱਲਟੀ ਅਤੇ ਸਮੂਹ ਫੀਲਡ ਟ੍ਰੇਨਰ ਮੌਜੂਦ ਸਨ।

















