ਯੂਨੀਵਰਸਿਟੀ ਕਾਲਜ ਢਿੱਲਵਾਂ ਵਿਖੇ ਸੱਤ ਰੋਜ਼ਾ ਐਨ ਐਸ ਐਸ ਕੈਂਪ

2

ਢਿੱਲਵਾਂ/ਬਰਨਾਲਾ, 13 ਅਕਤੂਬਰ 2026 AJ DI Awaaj

Punjab Desk :   ਯੂਨੀਵਰਸਿਟੀ ਕਾਲਜ ਢਿੱਲਵਾਂ ਦੇ ਐਨ.ਐਸ.ਐਸ. ਯੂਨਿਟ ਵੱਲੋਂ ਪ੍ਰਿੰਸੀਪਲ ਡਾ ਲਖਵਿੰਦਰ ਸਿੰਘ ਰੱਖੜਾ ਦੀ ਅਗਵਾਈ ਹੇਠ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਐਨ.ਐਸ.ਐਸ. ਪ੍ਰੋਗਰਾਮ ਅਫਸਰ ਪ੍ਰੋ ਦੇਵ ਕਰਨ ਵੱਲੋਂ ਆਯੋਜਿਤ ਕੀਤਾ ਗਿਆ।
ਇਸ ਕੈਂਪ ਵਿੱਚ ਐਨ ਐਸ ਐਸ ਵਲੰਟੀਅਰਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਕੈਂਪ ਦੀ ਸ਼ੁਰੂਆਤ ਸਵੇਰ ਦੀ ਪ੍ਰਾਰਥਨਾ ਨਾਲ ਹੋਈ। ਪ੍ਰੋ ਦੇਵ ਕਰਨ ਨੇ ਵਿਦਿਆਰਥੀਆਂ ਨੂੰ ਪੂਰੇ ਦਿਨ ਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਸ ਤੋਂ ਬਾਅਦ ਵਿਦਿਆਰਥੀਆਂ ਨੂੰ ਵੱਖ-ਵੱਖ ਗਰੁੱਪਾਂ ਵਿੱਚ ਵੰਡਿਆ ਗਿਆ ਅਤੇ ਕਾਲਜ ਕੈਂਪਸ ਦੀ ਸਫ਼ਾਈ ਕੀਤੀ ਗਈ। ਇਸ ਮੌਕੇ ਕਾਲਜ ਵਿਖੇ ਟ੍ਰੈਫਿਕ  ਪੁਲਿਸ ਦੇ ਇੰਸਪੈਕਟਰ ਸ਼ੇਰਵਿੰਦਰ ਸਿੰਘ ਟ੍ਰੈਫਿਕ  ਨਿਯਮਾਂ ਅਤੇ ਸਾਈਬਰ ਕ੍ਰਾਈਮ ਵਿਸ਼ੇ ‘ਤੇ ਵਿਦਿਆਰਥੀਆਂ ਨੂੰ ਵਿਸ਼ੇਸ ਲੈਕਚਰ ਦਿੱਤਾ ਗਿਆ। ਐਨ ਐੱਸ ਐੱਸ ਕੈੰਪ ਦਾ ਉਦਘਾਟਨ ਪਿੰਡ ਢਿੱਲਵਾਂ ਦੇ ਸਰਪੰਚ ਬਿੰਦਰ ਸਿੰਘ ਖਾਲਸਾ, ਸਰਪੰਚ ਜਸਵਿੰਦਰ ਸਿੰਘ, ਸਰਪੰਚ ਕੁਲਵਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਤੇਜਿੰਦਰ ਸਿੰਘ ਵਲੋਂ ਕੀਤਾ ਗਿਆ।ਡਾ. ਬਿਕਰਮਜੀਤ ਪੁਰਬਾ ਨੇ ਕੈਂਪ ਦੌਰਾਨ ਅਨੁਸ਼ਾਸਨ ਦਾ ਧਿਆਨ ਰੱਖਿਆ।ਪ੍ਰੋ ਗੁਰਪ੍ਰੀਤ ਸਿੰਘ ਕੰਪਿਊਟਰ ਵੱਲੋਂ ਕੈੰਪ ਸਫਾਈ ਪ੍ਰਬੰਧਨ ਦਾ ਵਿਸ਼ੇਸ਼ ਤੌਰ ਤੇ ਧਿਆਨ ਰੱਖਿਆ।ਪ੍ਰੋ ਸੰਦੀਪ ਸਿੰਘ ਮਾਨ,ਪ੍ਰੋ ਚਰਨਜੀਤ ਕੌਰ, ਪ੍ਰੋ ਅਮਨਦੀਪ ਕੌਰ, ਪ੍ਰੋ ਗੁਰਪ੍ਰੀਤ ਕੌਰ ਪੰਜਾਬੀ, ਪ੍ਰੋ ਗੁਰਪ੍ਰੀਤ ਕੌਰ ਅੰਗਰੇਜ਼ੀ, ਪ੍ਰੋ ਹਰਪ੍ਰੀਤ ਕੌਰ, ਸ: ਹਰਦੀਪ ਸਿੰਘ ਅਤੇ ਵਿਦਿਆਰਥੀਆਂ ਨੇ ਐਨ.ਐਸ.ਐਸ. ਰਸੋਈ ਵਿੱਚ ਆਪਣੇ ਹੱਥੀਂ ਭੋਜਨ ਤਿਆਰ ਕੀਤਾ। ਅੰਤ ਵਿੱਚ ਕਾਲਜ ਪ੍ਰਿੰਸੀਪਲ ਨੇ ਕੈੰਪ ਨੂੰ ਸਫ਼ਲ ਬਣਾਉਣ ਲਈ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।