ਅਗਨੀਵੀਰ ਆਰਮੀ ਭਰਤੀ ਸਬੰਧੀ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ

1

ਤਰਨ ਤਾਰਨ, 13 ਅਕਤੂਬਰ 2026 AJ DI Awaaj

Punjab Desk :   ਸੀ-ਪਾਈਟ ਕੈਂਪ, ਪੱਟੀ (ਤਰਨ-ਤਾਰਨ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਸੇਵਾਮੁਕਤ) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਯੁਵਕਾਂ ਨੇ ਜੂਨ 2026 ਵਿੱਚ ਅਗਨੀਵੀਰ ਜੀ.ਡੀ, ਕਲਰਕ, ਟੈਕਨੀਕਲ ਅਤੇ ਟ੍ਰੇਡਮੈਨ ਦੀ ਦੀ ਲਿਖਤੀ ਪ੍ਰੀਖਿਆ ਦਿੱਤੀ ਸੀ, ਉਸ ਦਾ ਨਤੀਜਾ ਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਯੁਵਕ ਲਿਖਤੀ ਪੇਪਰ ਵਿੱਚੋਂ ਪਾਸ ਹੋ ਗਏ ਹਨ ਅਤੇ ਫਿਜੀਕਲ ਦੀ ਤਿਆਰੀ ਕਰਨਾ ਚਾਹੁੰਦੇ ਹਨ, ਉਹ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਪੱਟੀ ਵਿਖੇ ਰਿਪੋਰਟ ਕਰਨ। ਉਨ੍ਹਾਂ ਕਿਹਾ ਕਿ ਤਰਨ ਤਾਰਨ ਜਿਲ੍ਹੇ ਦੇ ਯੁਵਕਾਂ ਦੀ ਫਿਜ਼ੀਕਲ ਟੈਸਟ ਦੀ ਟ੍ਰੇਨਿੰਗ ਤਜ਼ਰਬੇਕਾਰ ਸਟਾਫ਼ ਵੱਲੋਂ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅਗਨੀਵੀਰ ਆਰਮੀ ਭਰਤੀ ਰੈਲੀ ਮਿਤੀ 19 ਨਵੰਬਰ 2026 ਤੋਂ ਜਲੰਧਰ ਵਿਖੇ ਸ਼ੁਰੂ ਹੋ ਰਹੀ ਹੈ। ਇਸ ਲਈ ਨੌਜਵਾਨ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ ਅਤੇ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਪੱਟੀ ਵਿਖੇ ਰਿਪੋਰਟ ਕਰਨ। ਉਨ੍ਹਾਂ ਕਿਹਾ ਕਿ ਯੁਵਕ ਸਵੇਰੇ 9:00 ਵਰ੍ਹੇ ਤੋਂ 11:30 ਵਜ਼ੇ ਤੱਕ ਕੈਂਪ ਵਿੱਚ ਪਹੁੰਚ ਕੇ ਐਡਮਿਸ਼ਨ ਕਰਵਾ ਸਕਦੇ ਹਨ ।

ਉਨ੍ਹਾਂ ਕਿਹਾ ਕਿ ਕੈਂਪ ਵਿੱਚ ਆਉਣ ਸਮੇਂ ਆਨਲਾਈਨ ਰਜਿਸਟ੍ਰੇਸ਼ਨ ਦੀ ਇਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਪੰਜਾਬ ਰੈਜ਼ੀਡੈਂਸ ਦੀ ਫੋਟੋ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਆਧਾਰ ਕਾਰਡ ਦੀ ਫੋਟੋ ਕਾਪੀ, ਬੈਂਕ ਖਾਤੇ ਦੀ ਫੋਟੋ ਕਾਪੀ (ਖਾਤਾ ਚਾਲੂ ਹਾਲਤ ਵਿੱਚ ਹੋਵੇ) ਅਤੇ ਇਕ ਪਾਸਪੋਰਟ ਸਾਈਜ਼ ਦੀ ਫੋਟੋ, ਇਕ ਕਾਪੀ, ਇਕ ਪੈੱਨ, ਖਾਣਾ ਖਾਣ ਲਈ ਬਰਤਨ ਅਤੇ ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ ।

ਉਨ੍ਹਾਂ ਕਿਹਾ ਕਿ ਯੁਵਕ ਦੀ ਛਾਤੀ ਬਿਨਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 5 ਫੁੱਟ 7 ਇੰਚ ਹੋਵੇ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ।ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ
94647-56808 ਅਤੇ 98772-01536 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।