ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ

1

ਫ਼ਿਰੋਜ਼ਪੁਰ  14 ਅਕਤੂਬਰ 2026 AJ DI Awaaj

Punjab Desk :   ਵਧੀਕ ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਡਾ. ਅਮਨਦੀਪ ਕੌਰ ਪੀ.ਸੀ.ਐਸ. ਨੇ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫਿਰੋਜ਼ਪੁਰ ਦੀਆਂ ਸੀਮਾਵਾਂ ਅੰਦਰ ਆਉਂਦੀਆਂ ਵਪਾਰ ਮੰਡਲ/ਸਵਰਨਕਾਰ, ਕਬਾੜ ਯੂਨੀਅਨ ਆਦਿ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਦੁਕਾਨਦਾਰ ਸਾਥੀਆਂ ਨੂੰ ਪ੍ਰੇਰਿਤ ਕਰਨ ਕਿ ਕੋਈ ਵੀ ਵਿਅਕਤੀ ਉਨ੍ਹਾਂ ਪਾਸ ਪੁਰਾਣਾ ਸਮਾਨ ਜਿਵੇਂ ਕਿ ਮੋਬਾਇਲ ਫੋਨ, ਸੋਨਾ, ਚਾਂਦੀ ਦੇ ਗਹਿਣੇ ਅਤੇ ਬਿਜਲੀ ਦੀਆਂ ਤਾਰਾਂ ਜਾਂ ਕੋਈ ਹੋਰ ਉਪਕਰਣ ਆਦਿ ਵੇਚਣ ਆਉਂਦਾ ਹੈ ਤਾਂ ਉਸ ਵਲੋਂ ਇਹ ਸਮਾਨ ਕਿਥੋਂ ਪ੍ਰਾਪਤ ਕੀਤਾ ਗਿਆ ਹੈ ਸਬੰਧੀ ਪੂਰੀ ਜਾਣਕਾਰੀ ਲੈਣ ਉਪਰੰਤ ਹੀ ਖਰੀਦ ਕੀਤਾ ਜਾਵੇ। ਸਮਾਨ ਵੇਚਣ ਵਾਲੇ ਦਾ ਅਧਾਰ ਕਾਰਡ ਚੈਕ ਕੀਤਾ ਜਾਵੇ ਅਤੇ ਨਾਲ ਹੀ ਉਸ ਦਾ ਨਾਮ, ਪਤਾ ਅਤੇ ਮੋਬਾਇਲ ਨੰਬਰ ਰਜਿਸਟਰ ਵਿਚ ਦਰਜ਼ ਕਰਕੇ ਰਿਕਾਰਡ ਆਪਣੇ ਕੋਲ ਰੱਖਿਆ ਜਾਵੇ ਤਾਂ ਜੋ ਲੋੜ ਪੈਣ ਤੇ ਪੁੱਛ ਪੜਤਾਲ ਕੀਤੀ ਜਾ ਸਕੇ।  ਇਸ ਤੋਂ ਇਲਾਵਾ ਜ਼ਿਲ੍ਹੇ ਦੇ ਉਹ ਦੁਕਾਨਦਾਰ ਜੋ ਕਿਸੇ ਵੀ ਕਿਸਮ ‘ਦਾ ਪੁਰਾਣਾ ਸਮਾਨ ਖਰੀਦ ਜਾਂ ਵੇਚਣ ਦਾ ਕੰਮ ਕਰਦੇ ਹਨ ਨੂੰ ਹਦਾਇਤ ਕੀਤੀ ਕਿ ਆਪਣੀਆਂ ਦੁਕਾਨਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਵਾਏ ਜਾਣ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜੇਲ੍ਹ ਖੇਤਰ ਦੇ ਆਲੇ-ਦੁਆਲੇ 500 ਮੀਟਰ ਦੇ ਦਾਇਰੇ ਅੰਦਰ ਸੁਰੱਖਿਆ ਦੇ ਮੱਦੇਨਜ਼ਰ ਡਰੋਨ ਦੀ ਵਰਤੋਂ ਕਰਨ ਤੇ ਪਾਬੰਦੀ ਲਗਾਈ ਹੈ।
ਇਸੇ ਤਰ੍ਹਾਂ ਹੀ ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਰਹੱਦੀ ਖੇਤਰ ਦੇ ਨਾਲ ਲੱਗਦੇ ਬੀ.ਓ.ਪੀਜ਼ ਦੇ ਨੇੜਲੇ ਪਿੰਡਾਂ ਵਿੱਚ ਸ਼ਾਮ 5 ਵਜੇ ਤੋਂ ਬਾਅਦ ਡੀ.ਜੇ. (ਮਿਊਜ਼ਿਕ ਸਿਸਟਮ), ਪਟਾਖੇ ਚਲਾਉਣ ਅਤੇ ਲੇਜਰ ਲਾਈਟਾਂ ਦਾ ਇਸਤੇਮਾਲ ਕਰਨ ਤੇ ਪੂਰਨ ਤੌਰ ਤੇ ਰੋਕ ਲਗਾਈ ਹੈ।
ਇੱਕ ਹੋਰ ਮਨਾਹੀ ਦੇ ਹੁਕਮ ਰਾਹੀਂ ਫ਼ਿਰੋਜ਼ਪੁਰ ਵਿੱਚ ਬਾਰਡਰ ਏਰੀਏ ਵਿੱਚ ਪੈਂਦੇ ਦਰਿਆ ਵਿੱਚ ਪ੍ਰਾਈਵੇਟ ਵਿਅਕਤੀਆਂ ਵੱਲੋਂ ਰਾਤ 7 ਤੋਂ ਸਵੇਰ 7 ਵਜੇ ਤੱਕ ਕਿਸ਼ਤੀਆਂ ਚਲਾਉਣ ਤੇ ਪੂਰਣ ਤੌਰ ਤੇ ਪਾਬੰਦੀ ਲਗਾਈ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇੱਕ ਹੋਰ ਹੁਕਮ ਰਾਹੀਂ ਲੋਕ ਹਿੱਤ ਵਿੱਚ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹਦੂਰ ਅੰਦਰ ਕਿਸੇ ਵੀ ਵਿਅਕਤੀ ਵੱਲੋਂ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਦੇ ਉੱਤੇ ਜਨਤਕ ਥਾਵਾਂ ਤੇ ਛੱਡਣ ’ਤੇ ਪਾਬੰਦੀ ਲਗਾਈ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਫ਼ਿਰੋਜ਼ਪੁਰ ਦੀ ਹਦੂਦ ਅੰਦਰ ਕੂੜਾ-ਕਰਕਟ ਆਦਿ ਨੂੰ ਖੁੱਲੇ ਵਿੱਚ ਅੱਗ ਲਗਾਉਣ ਤੇ ਪਾਬੰਦੀ ਲਗਾਈ ਹੈ।
ਵਧੀਕ  ਹੈ।