ਅਨਾਜ ਮੰਡੀਆਂ ’ਚ ਝੋਨੇ ਦੀ ਆਮਦ ਤੇ ਖਰੀਦ ਨਿਰਵਿਘਨ ਜਾਰੀ

1

ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ 2026 AJ DI Awaaj

 

Punjab Desk :   ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ ਝੋਨੇ ਦੀ ਆਮਦ ਤੇ ਖਰੀਦ ਦਾ ਕੰਮ ਨਿਰਵਿਘਨ ਲਗਾਤਾਰ ਜਾਰੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿੱਚ ਬੁਨਿਆਦੀ ਸਹੂਲਤਾਂ, ਬਾਰਦਾਨਾ, ਪੀਣ ਵਾਲਾ ਪਾਣੀ, ਸਫ਼ਾਈ, ਰੌਸ਼ਨੀ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਨਮੀ ਵਾਲੇ ਝੋਨੇ ਦੀ ਹੀ ਖ਼ਰੀਦ ਕੀਤੀ ਜਾਂਦੀ ਹੈ। ਇਸ ਲਈ ਕਿਸਾਨ ਵੱਧ ਨਮੀ ਵਾਲਾ ਝੋਨਾ ਮੰਡੀਆਂ ਵਿੱਚ ਲਿਆਉਣ ਤੋਂ ਗੁਰੇਜ਼ ਕਰਨ ਅਤੇ ਸੁੱਕੀ ਫਸਲ ਹੀ ਮੰਡੀ ਵਿੱਚ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਇਸ ਨਾਲ ਮੰਡੀਆਂ ਵਿੱਚ ਬੇਲੋੜੀ ਭੀੜ ਤੋਂ ਵੀ ਬਚਿਆ ਜਾ ਸਕੇਗਾ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਸਹੂਲਤ ਮਿਲੇਗੀ।

ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਖਰੀਦ, ਲਿਫਟਿੰਗ ਅਤੇ ਅਦਾਇਗੀ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਿਆ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।

ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ ਨੇ ਦੱਸਿਆ ਕਿ 13 ਅਕਤੂਬਰ 2026 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 10,360 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਦਕਿ ਹੁਣ ਤੱਕ ਕੁੱਲ 7,818 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ।