Punjab Bandh Today: ਪਰਵਿੰਦਰ ਸਿੰਘ ਝੋਟਾ ਦੇ ਕ*ਤਲ ਦੇ ਵਿਰੋਧ ਵਿੱਚ ਪੰਜਾਬ ਬੰਦ, ਸਵੇਰੇ 6 ਤੋਂ ਸ਼ਾਮ 5 ਵਜੇ ਤੱਕ ਰਹੇਗਾ ਅਸਰ

2

October 15,2026 Aj Di Awaaj

Punjab Desk:  ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕ*ਤਲ ਦੇ ਵਿਰੋਧ ਵਿੱਚ ਵੀਰਵਾਰ, 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਹ ਬੰਦ ਸਵੇਰੇ 6 ਵਜੇ ਤੋਂ ਸ਼ਾਮ 5 ਵਜੇ ਤੱਕ ਰਹੇਗਾ। ਪ੍ਰਦਰਸ਼ਨਕਾਰੀਆਂ ਵੱਲੋਂ ਇਸ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (CBI) ਤੋਂ ਕਰਵਾਉਣ ਅਤੇ ਸੂਬਾ ਸਰਕਾਰ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਬੰਦ ਦੌਰਾਨ ਵੱਖ-ਵੱਖ ਥਾਵਾਂ ‘ਤੇ ਰੋਸ ਪ੍ਰਦਰਸ਼ਨ ਅਤੇ ਧਰਨੇ ਦਿੱਤੇ ਜਾ ਸਕਦੇ ਹਨ। ਇਸ ਦਾ ਅਸਰ ਬਾਜ਼ਾਰਾਂ, ਜਨਤਕ ਆਵਾਜਾਈ ਅਤੇ ਹੋਰ ਸੇਵਾਵਾਂ ‘ਤੇ ਪੈਣ ਦੀ ਸੰਭਾਵਨਾ ਹੈ। ਲੋਕਾਂ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਆਪਣੇ ਇਲਾਕੇ ਦੀ ਸਥਿਤੀ ਬਾਰੇ ਜਾਣਕਾਰੀ ਲੈਣ ਦੀ ਸਲਾਹ ਦਿੱਤੀ ਜਾਂਦੀ ਹੈ।