Punjab 16 Oct 2026 AJ DI Awaaj
Punjab Desk : ਪੰਜਾਬ ਵਿੱਚ ਰਾਮਪੁਰਾ ਫੂਲ ਰੇਲਵੇ ਸਟੇਸ਼ਨ ਨੇੜੇ ਇੱਕ ਮਾਲ ਗੱਡੀ ਪਟੜੀ ਤੋਂ ਉਤਰ ਗਈ। ਜਾਣਕਾਰੀ ਅਨੁਸਾਰ, ਇਹ ਮਾਲ ਗੱਡੀ ਬਠਿੰਡਾ ਤੋਂ ਬਰਨਾਲਾ ਵੱਲ ਜਾ ਰਹੀ ਸੀ, ਜਦੋਂ ਇਹ ਹਾ*ਦਸੇ ਦਾ ਸ਼ਿਕਾਰ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਮਾਲ ਗੱਡੀ ਵਿੱਚ ਮਾਰੂਤੀ ਸੁਜ਼ੂਕੀ ਦੀਆਂ ਕਾਰਾਂ ਲੱਦੀਆਂ ਹੋਈਆਂ ਸਨ। ਹਾ*ਦਸੇ ਤੋਂ ਬਾਅਦ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ।
ਰਾਹਤ ਦੀ ਗੱਲ ਇਹ ਹੈ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਨਾ ਹੀ ਕਿਸੇ ਦੇ ਜ਼*ਖ਼ਮੀ ਹੋਣ ਦੀ ਖ਼ਬਰ ਹੈ। ਹਾ*ਦਸੇ ਦੇ ਕਾਰਨਾਂ ਬਾਰੇ ਫਿਲਹਾਲ ਹੋਰ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ।



















