ਦੀਵਾਲੀ, ਗੁਰਪੁਰਬ ਤੇ ਕ੍ਰਿਸਮਿਸ ਮੌਕੇ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ

2

ਫ਼ਰੀਦਕੋਟ, 16 ਅਕਤੂਬਰ 2026 AJ DI Awaaj

Punjab Desk :    ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਸ੍ਰੀ ਰਾਹੁਲ ਚਾਬਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ 2023 ਦੀ ਧਾਰਾ 163 ਤਹਿਤ ਦਿੱਤੇ ਗਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮਾਨਯੋਗ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹੇ ਵਿੱਚ ਵੱਖ-ਵੱਖ ਤਿਉਹਾਰਾਂ ਅਤੇ ਨਵੇਂ ਸਾਲ ਦੇ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ ਕੀਤਾ ਹੈ।

ਜਾਰੀ ਹੁਕਮਾਂ ਅਨੁਸਾਰ ਦੀਵਾਲੀ ਮੌਕੇ 8 ਨਵੰਬਰ 2026 ਨੂੰ ਰਾਤ 8 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ। ਇਸੇ ਤਰ੍ਹਾਂ ਗੁਰਪੁਰਬ ਮੌਕੇ 24 ਨਵੰਬਰ 2026 ਨੂੰ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ 9 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਕ੍ਰਿਸਮਿਸ ਮੌਕੇ 25 ਅਤੇ 26 ਦਸੰਬਰ 2026 ਦੀ ਦਰਮਿਆਨੀ ਰਾਤ 11:55 ਵਜੇ ਤੋਂ 12:30 ਵਜੇ ਤੱਕ ਅਤੇ ਨਵੇਂ ਸਾਲ ਦੀ ਆਮਦ ਮੌਕੇ 31 ਦਸੰਬਰ 2026 ਅਤੇ 1 ਜਨਵਰੀ 2027 ਦੀ ਦਰਮਿਆਨੀ ਰਾਤ 11:55 ਵਜੇ ਤੋਂ 12:30 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਦੀਵਾਲੀ, ਗੁਰਪੁਰਬ ਅਤੇ ਨਵੇਂ ਸਾਲ ਦੀ ਆਮਦ/ਤਿਉਹਾਰਾਂ ਦਾ ਸੀਜ਼ਨ ਨੇੜੇ ਆ ਰਿਹਾ ਹੈ, ਜਿਸ ਦੌਰਾਨ ਲੋਕ ਆਮ ਤੌਰ ਤੇ ਪਟਾਕੇ, ਆਤਿਸ਼ਬਾਜੀਆਂ ਚਲਾਉਂਦੇ ਹਨ, ਜਿਸ ਨਾਲ ਜਿੱਥੇ ਅੱਗ ਲੱਗਣ ਦਾ ਖਦਸ਼ਾ ਬਣਿਆ ਰਹਿੰਦਾ ਹੈ, ਉੱਥੇ ਇਸ ਨਾਲ ਆਵਾਜ਼ ਪ੍ਰਭਾਵ ਅਤੇ ਵਾਤਾਵਰਨ ਪ੍ਰਦੂਸ਼ਣ ਵੀ ਫੈਲਦਾ ਹੈ। ਜ਼ਿਆਦਾ ਭਾਰੀ ਵਿਸਫੋਟਕ ਪਟਾਕਿਆਂ, ਆਤਿਸ਼ਬਾਜ਼ੀਆਂ ਦੀਆਂ ਦਿਲ ਕੰਬਾਊਂ ਅਵਾਜ਼ਾਂ ਨਾਲ ਕਮਜ਼ੋਰ ਦਿਲ ਇਨਸਾਨਾਂ, ਸਾਹ ਦੇ ਰੋਗੀਆਂ ਅਤੇ ਬਜ਼ੁਰਗਾਂ ਆਦਿ ਦੀ ਸਿਹਤ ਤੇ ਮਾੜਾ ਪ੍ਰਭਾਵ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਅਤੇ ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਪਾਲਣਾ ਵਿੱਚ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਸਮਾਂ ਨਿਰਧਾਰਤ ਕੀਤਾ ਜਾਣਾ ਜਰੂਰੀ ਹੈ। ਜਿਸ ਦੇ ਮੱਦੇਨਜ਼ਰ ਇਹ ਹੁਕਮ ਜਾਰੀ ਕੀਤੇ ਗਏ ਹਨ।