ਤਪਾ/ਬਰਨਾਲਾ, 16 ਅਕਤੂਬਰ 2026 AJ DI Awaaj
Punjab Desk : ਯੂਨੀਵਰਸਿਟੀ ਕਾਲਜ ਢਿੱਲਵਾਂ ਵਿਖੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੁਚੱਜੀ ਦਿਸ਼ਾ ਦੇਣ ਲਈ ਇੱਕ ਵਿਸ਼ੇਸ਼ ਕਰੀਅਰ ਕਾਊਂਸਲਿੰਗ ਸੈਸ਼ਨ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਨਵਜੋਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੈਸ਼ਨ ਦੌਰਾਨ ਕਰੀਅਰ ਕਾਊਂਸਲਰ ਮਿਸ ਸੁਮਿੰਦਰ ਕੌਰ ਵੱਲੋਂ ਵਿਦਿਆਰਥੀਆਂ ਨੂੰ ਰੋਜ਼ਗਾਰ ਦਫ਼ਤਰ ਵੱਲੋਂ ਦਿੱਤੀਆਂ ਜਾਂਦੀਆਂ ਵੱਖ-ਵੱਖ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ।
ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਿਹਰੇ ਭਵਿੱਖ ਦੇ ਨਿਰਮਾਣ ਲਈ ਸਿਵਲ ਸੇਵਾਵਾਂ ਅਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਸਬੰਧੀ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ ਗਏ।
ਇਸ ਦੇ ਨਾਲ ਹੀ ਪੰਜਾਬ ਸਰਕਾਰ ਦੀ ਵਿਸ਼ੇਸ਼ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਸਮਾਜਿਕ ਤੇ ਸਰੀਰਕ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਨਸ਼ਿਆਂ ਤੋਂ ਦੂਰ ਰਹਿਣ ਅਤੇ ਚੰਗੇ ਸਮਾਜ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ, ਸਮੂਹ ਅਧਿਆਪਕ ਸਾਹਿਬਾਨ ਅਤੇ ਕਰੀਅਰ ਕਾਊਂਸਲਰ ਮਿਸ ਸੁਮਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਜਨ-ਹਿੱਤ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।


















