ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਲਗਾਤਾਰ ਜਾਰੀ

1

ਨੰਗਲ 21 ਅਕਤੂਬਰ 2026 AJ DI Awaaj

Punjab Desk :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਸੁਚੱਜੇ ਪ੍ਰਬੰਧ ਕੀਤੇ ਹੋਏ ਹਨ। ਅਨਾਜ  ਮੰਡੀਆਂ  ਵਿੱਚ ਝੋਨੇ ਦੀ ਆਮਦ ਨੇ ਰਫਤਾਰ ਫੜ ਲਈ ਹੈ। ਖਰੀਦ ਏਜੰਸੀਆਂ ਵੱਲੋਂ ਵੀ ਬਿਨ੍ਹਾਂ ਰੁਕਾਵਟ ਖਰੀਦ ਕੀਤੀ ਜਾ ਰਹੀ ਹੈ।

           ਇਹ ਜਾਣਕਾਰੀ ਸਚਿਨ ਪਾਠਕ ਉਪ ਮੰਡਲ ਮੈਜਿਸਟ੍ਰੇਟ ਨੰਗਲ ਨੇ ਅੱਜ ਇੱਥੇ ਦਿੱਤੀ। ਉਹਨਾਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਝੋਨੇ ਦੀ ਖਰੀਦ ਸੁਰੂ ਕਰਨ ਤੋਂ ਪਹਿਲਾਂ ਹੀ ਅਨਾਜ ਮੰਡੀਆਂ ਵਿੱਚ ਸਾਰੇ ਪ੍ਰਬੰਧ ਸੰਚਾਰੂ ਕਰਨ ਦੇ ਨਿਰਦੇਸ਼ ਦਿੱਤੇ ਸਨ। ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਵੱਲੋਂ ਵੀ ਮੰਡੀਆ ਵਿੱਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ ਸਨ।

  ਸ੍ਰੀ ਅਨੰਦਪੁਰ ਸਾਹਿਬ ਅਧੀਨ ਕੁੱਲ 12 ਅਨਾਜ ਮੰਡੀਆਂ ਅਗੰਮਪੁਰ, ਕੀਰਤਪੁਰ ਸਾਹਿਬ, ਤਖਤਗੜ੍ਹ, ਨੂਰਪੁਰ ਬੇਦੀ, ਨੰਗਲ,  ਸੂਰੇਵਾਲ,  ਅਬਿਆਣਾ,  ਸੁਖੇਮਾਜਰਾ,   ਡੂਮੇਵਾਲ,  ਅਜੋਲੀ,  ਕਲਵਾ,ਮਹੈਣ ਵਿੱਚ ਪੀਣ ਵਾਲੇ ਪਾਣੀ, ਸਫਾਈ , ਰੋਸ਼ਨੀ ਆਦਿ ਦੀ ਵਿਵਸਥਾ ਕੀਤੀ ਹੋਈ ਹੈ। ਰੋਜ਼ਾਨਾ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਚੱਲ ਰਹੀ ਹੈ। ਉਹਨਾਂ ਦੱਸਿਆ ਕਿ  ਮੰਡੀਆਂ  ਵਿੱਚ  ਸਹੂਲਤਾਂ ਦੀ ਕੋਈ ਘਾਟ ਨਹੀਂ ਹੈ। ਲਿਫਟਿੰਗ ਅਤੇ ਹੋਰ ਪ੍ਰਬੰਧ ਨਾਲੋ ਨਾਲ ਕੀਤੇ ਹੋਏ ਹਨ। ਐਸ.ਡੀ.ਐਮ ਨੇ ਹੋਰ ਦੱਸਿਆ ਕਿ ਹੁਣ ਤੱਕ 12 ਅਨਾਜ ਮੰਡੀਆਂ ਵਿੱਚ ਕੁੱਲ 13864 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਤੇ 13864 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।