ਤਰਨ ਤਾਰਨ, 22 ਅਕਤੂਬਰ 2026 AJ DI Awaaj
ਪੰਜਾਬ ਸਰਕਾਰ ਵੱਲੋਂ ਨੌਜਵਾਨ ਬੇਰੁਜ਼ਗਾਰ ਲੜਕੇ-ਲੜਕੀਆਂ ਨੂੰ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ, ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਪੰਜਾਬ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਤੇ
ਡਿਪਟੀ ਡਾਇਰੈਕਟਰ ਡੇਅਰੀ, ਤਰਨ ਤਾਰਨ ਕਪਲਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਤਰਨ ਤਾਰਨ ਵਿਖੇ 2 ਨਵੰਬਰ, 2026 ਤੋਂ ਦੋ ਹਫ਼ਤਿਆਂ ਦਾ ਡੇਅਰੀ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ।
ਇਸ ਸਿਖਲਾਈ ਕੋਰਸ ਦੌਰਾਨ ਸਿਖਿਆਰਥੀਆਂ ਨੂੰ ਡੇਅਰੀ ਫਾਰਮਿੰਗ ਸਬੰਧੀ ਵਿਗਿਆਨਕ ਤਰੀਕਿਆਂ, ਪਸ਼ੂਆਂ ਦੀ ਸਾਂਭ-ਸੰਭਾਲ, ਪਸ਼ੂਆਂ ਦੀ ਖੁਰਾਕ ਅਤੇ ਦੁੱਧ ਉਤਪਾਦਨ ਵਧਾਉਣ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਸਿਖਲਾਈ ਪ੍ਰਾਪਤ ਕਰਨ ਉਪਰੰਤ ਸਿਖਿਆਰਥੀ ਬੈਂਕਾਂ ਰਾਹੀਂ 2 ਤੋਂ 20 ਦੁਧਾਰੂ ਪਸ਼ੂਆਂ ਤੱਕ ਦੇ ਡੇਅਰੀ ਯੂਨਿਟ ਸਥਾਪਤ ਕਰਨ ਲਈ ਘੱਟ ਵਿਆਜ਼ ਦਰਾਂ ‘ਤੇ ਕਰਜ਼ਾ ਪ੍ਰਾਪਤ ਕਰ ਸਕਦੇ ਹਨ।
ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਡੇਅਰੀ ਯੂਨਿਟ ਸਥਾਪਤ ਕਰਨ ਲਈ ਜਨਰਲ ਸ਼੍ਰੇਣੀ ਦੇ ਲਾਭਪਾਤਰੀਆਂ ਨੂੰ 25 ਫ਼ੀਸਦੀ ਅਤੇ ਅਨੁਸੂਚਿਤ ਜਾਤੀ ਸ਼੍ਰੇਣੀ ਦੇ ਲਾਭਪਾਤਰੀਆਂ ਨੂੰ 33 ਫ਼ੀਸਦੀ ਸਬਸਿਡੀ ਮੁਹੱਈਆ ਕਰਵਾਈ ਜਾਂਦੀ ਹੈ।
ਇਸ ਤੋਂ ਇਲਾਵਾ ਵਿਭਾਗ ਵੱਲੋਂ ਫੋਡਰ ਹਾਰਵੈਸਟਰ, ਸਿੰਗਲ ਰੋਅ ਫੋਡਰ ਹਾਰਵੈਸਟਰ, ਮਿਲਕਿੰਗ ਮਸ਼ੀਨਾਂ ਅਤੇ ਆਧੁਨਿਕ ਕੈਟਲ ਸ਼ੈੱਡ ਬਣਾਉਣ ਲਈ ਵੀ ਨਿਯਮਾਂ ਅਨੁਸਾਰ ਸਬਸਿਡੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਡੇਅਰੀ ਸਿਖਲਾਈ ਪ੍ਰਾਪਤ ਕਰਕੇ ਡੇਅਰੀ ਫਾਰਮਿੰਗ ਨੂੰ ਸਵੈ-ਰੁਜ਼ਗਾਰ ਦੇ ਸਾਧਨ ਵਜੋਂ ਅਪਣਾਉਣ ਅਤੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੈਣ।
ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਅਤੇ ਸਿਖਲਾਈ ਕੋਰਸ ਵਿੱਚ ਦਾਖ਼ਲੇ ਲਈ ਚਾਹਵਾਨ ਉਮੀਦਵਾਰ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਨੇੜੇ ਮਾਲ ਮੰਡੀ, ਅੰਮ੍ਰਿਤਸਰ ਰੋਡ, ਜ਼ਿਲ੍ਹਾ ਤਰਨਤਾਰਨ ਵਿਖੇ ਸੰਪਰਕ ਕਰ ਸਕਦੇ ਹਨ ਜਾਂ ਮੋਬਾਈਲ ਨੰਬਰ 97793 52959 ‘ਤੇ ਸੰਪਰਕ ਕਰ ਸਕਦੇ ਹਨ।

















