ਰਾਜ ਪੱਧਰੀ ਮਹਿਲਾ ਟੈਨਿਸ ਬਾਲ ਕ੍ਰਿਕਟ ਟੂਰਨਾਮੈਂਟ ਸਮਾਪਤ

2
ਬਰਨਾਲਾ, 24 ਅਕਤੂਬਰ 2026 AJ DI Awaaj
Punjab Desk :  ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਕਰਵਾਏ ਜਾ ਰਹੇ ਰਾਜ ਪੱਧਰੀ ਮਹਿਲਾ ਟੈਨਿਸ ਬਾਲ ਕ੍ਰਿਕਟ ਟੂਰਨਾਮੈਂਟ ਦੀ ਸਮਾਪਤੀ ਬਹੁਤ ਹੀ ਉਤਸ਼ਾਹ ਅਤੇ ਸ਼ਾਨਦਾਰ ਢੰਗ ਨਾਲ ਹੋਈ। ਇਸ ਟੂਰਨਾਮੈਂਟ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਤੋਂ ਆਈਆਂ ਖਿਡਾਰਨਾਂ ਨੇ ਪੂਰੇ ਜੋਸ਼, ਉਤਸ਼ਾਹ ਅਤੇ ਉੱਚ ਪੱਧਰੀ ਖੇਡ ਭਾਵਨਾ ਦਾ ਪ੍ਰਦਰਸ਼ਨ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਬਰਨਾਲਾ ਸ੍ਰੀ ਰੁਪੇਸ਼ ਕੁਮਾਰ ਬੇਗੜਾ ਨੇ ਦੱਸਿਆ ਕਿ ਟੂਰਨਾਮੈਂਟ ਦੇ ਮੁੱਖ ਨਤੀਜਿਆਂ ਵਿੱਚ ਸ਼ਹੀਦ ਭਗਤ ਸਿੰਘ ਨਗਰ ਦੀ ਟੀਮ ਨੇ ਪਹਿਲਾ ਸਥਾਨ, ਮੋਗਾ ਦੀ ਟੀਮ ਨੇ ਦੂਜਾ ਸਥਾਨ ਅਤੇ ਜਲੰਧਰ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਸ਼ਾਨਦਾਰ ਸਮਾਪਤੀ ਮੌਕੇ ਜੇਤੂ ਟੀਮਾਂ ਨੂੰ ਵਧਾਈ ਦਿੱਤੀ ਅਤੇ ਸਮੂਹ ਖਿਡਾਰਨਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਇਸ ਸਮਾਪਤੀ ਸਮਾਰੋਹ ਵਿੱਚ ਮੁੱਖ ਮਹਿਮਾਨਾਂ ਵਜੋਂ ਸ੍ਰੀਮਤੀ ਜਸਵਿੰਦਰ ਕੌਰ, ਪ੍ਰਿੰਸੀਪਲ ਐੱਸ.ਐੱਸ. ਇੰਟਰਨੈਸ਼ਨਲ ਸਕੂਲ; ਸ੍ਰੀਮਤੀ ਅਵਿਨਾਸ਼ ਕੌਰ, ਪ੍ਰਿੰਸੀਪਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਕਲਾਂ ਅਤੇ ਸ੍ਰੀ ਚਰਨਜੀਤ ਸ਼ਰਮਾ, ਪ੍ਰਿੰਸੀਪਲ, ਗਾਂਧੀ ਆਰੀਆ ਸੀਨੀਅਰ ਸੈਕੰਡਰੀ ਸਕੂਲ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਖਿਡਾਰਨਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਜ਼ਿੰਦਗੀ ਵਿੱਚ ਖੇਡਾਂ ਦੇ ਮਹੱਤਵ ਬਾਰੇ ਪ੍ਰੇਰਿਤ ਕੀਤਾ।