ਅੰਮ੍ਰਿਤਸਰ ’ਚ ਗੋ*ਲੀਬਾ*ਰੀ, ‘ਆਪ’ ਸਰਪੰਚ ਦੇ ਪੁੱਤ ਦੀ ਹੱ*ਤਿਆ; ਇੱਕ ਜ਼*ਖ਼ਮੀ

16

ਅੰਮ੍ਰਿਤਸਰ: 27 Oct 2026 AJ DI Awaaj

Punjab Desk :   ਅੰਮ੍ਰਿਤਸਰ ਦਿਹਾਤੀ ਦੇ ਥਾਣਾ ਚਾਟੀਵਿੰਡ ਅਧੀਨ ਪੈਂਦੇ ਪਿੰਡ ਝੀਤੇ ਕਲਾਂ ਵਿੱਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਗੋ*ਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਦੌਰਾਨ ਆਮ ਆਦਮੀ ਪਾਰਟੀ (ਆਪ) ਆਗੂ ਕਾਰਜ ਸਿੰਘ ਦੇ ਭਰਾ ਤੀਰਥ ਸਿੰਘ ਦੀ ਗੋ*ਲੀਆਂ ਮਾਰ ਕੇ ਹੱ*ਤਿਆ ਕਰ ਦਿੱਤੀ ਗਈ, ਜਦਕਿ ਉਸ ਦਾ ਦੋਸਤ ਰਣਜੀਤ ਸਿੰਘ ਗੰਭੀਰ ਜ਼*ਖ਼ਮੀ ਹੋ ਗਿਆ।

ਜਾਣਕਾਰੀ ਅਨੁਸਾਰ, ਇਹ ਘਟਨਾ ਸੋਮਵਾਰ ਰਾਤ ਉਸ ਸਮੇਂ ਵਾਪਰੀ ਜਦੋਂ ਤੀਰਥ ਸਿੰਘ ਅਤੇ ਰਣਜੀਤ ਸਿੰਘ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਆ ਰਹੇ ਸਨ। ਇਸੇ ਦੌਰਾਨ ਗੁਰਦੁਆਰਾ ਸਾਹਿਬ ਨੇੜੇ ਹਮ*ਲਾਵਰਾਂ ਨੇ ਉਨ੍ਹਾਂ ਨੂੰ ਘੇਰ ਕੇ ਅੰਨ੍ਹੇਵਾਹ ਗੋ*ਲੀਆਂ ਚਲਾ ਦਿੱਤੀਆਂ।

ਗੋ*ਲੀ ਲੱਗਣ ਕਾਰਨ ਤੀਰਥ ਸਿੰਘ ਗੰਭੀਰ ਜ਼*ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿ*ਤਕ ਐਲਾਨ ਦਿੱਤਾ। ਦੂਜੇ ਪਾਸੇ, ਜ਼*ਖ਼ਮੀ ਰਣਜੀਤ ਸਿੰਘ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਪੁਲਿਸ ਮੁਤਾਬਕ, ਮ੍ਰਿ*ਤਕ ਦਾ ਭਰਾ ਕਾਰਜ ਸਿੰਘ ਬਲਾਕ ਸੰਮਤੀ ਮੈਂਬਰ ਹੈ, ਜਦਕਿ ਉਸ ਦੀ ਮਾਤਾ ਪਿੰਡ ਦੀ ‘ਆਪ’ ਸਰਪੰਚ ਹੈ।

ਅੰਮ੍ਰਿਤਸਰ ਦਿਹਾਤੀ ਦੇ ਐੱਸਐੱਸਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਗ੍ਰਿ*ਫ਼ਤਾਰੀ ਲਈ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ