ਅੰਮ੍ਰਿਤਸਰ: 27 Oct 2026 AJ DI Awaaj
Punjab Desk : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 27 ਅਕਤੂਬਰ 2026 ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਮੌਕੇ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟਲ ਰਾਏ ਜੀ ਦੇ ਅਸਥਾਨ ਨੂੰ ਰੰਗ-ਬਿਰੰਗੇ ਫੁੱਲਾਂ, ਦੀਵਿਆਂ ਅਤੇ ਸੁੰਦਰ ਰੌਸ਼ਨੀਆਂ ਨਾਲ ਸਜਾਇਆ ਗਿਆ ਹੈ।
ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰੂ ਘਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰ ਰਹੀ ਹੈ।
ਰਾਤ ਸਮੇਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ੇਸ਼ ਦੀਪਮਾਲਾ ਕੀਤੀ ਜਾਵੇਗੀ ਅਤੇ ਸ਼ਾਨਦਾਰ ਆਤਿਸ਼ਬਾਜ਼ੀ ਵੀ ਹੋਵੇਗੀ। ਰੰਗ-ਬਿਰੰਗੀਆਂ ਲਾਈਟਾਂ ਨਾਲ ਜਗਮਗਾਉਂਦੇ ਪਵਿੱਤਰ ਅਸਥਾਨਾਂ ਦੀ ਸੁੰਦਰਤਾ ਸੰਗਤ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ।
ਇਸ ਪਾਵਨ ਦਿਹਾੜੇ ’ਤੇ ਸੰਗਤ ਵੱਲੋਂ ਗੁਰਬਾਣੀ ਕੀਰਤਨ ਸਰਵਣ ਕੀਤਾ ਜਾ ਰਿਹਾ ਹੈ ਅਤੇ ਅਰਦਾਸ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਈ ਜਾ ਰਹੀ ਹੈ। ਪੂਰਾ ਗੁਰੂ ਨਗਰੀ ਅੰਮ੍ਰਿਤਸਰ ਸ਼ਰਧਾ ਅਤੇ ਰੂਹਾਨੀ ਰੰਗ ਵਿੱਚ ਰੰਗਿਆ ਨਜ਼ਰ ਆ ਰਿਹਾ ਹੈ।

















