ਮਾਂ ਕਮਰੇ ਵਿੱਚ ਪਹੁੰਚੀ ਤਾਂ ਸਾਹਮਣੇ ਆਈ ਘਟਨਾ
ਜਾਣਕਾਰੀ ਮੁਤਾਬਕ, ਬਿਹਾਰ ਦਾ ਰਹਿਣ ਵਾਲਾ ਇਹ ਪ੍ਰਵਾਸੀ ਪਰਿਵਾਰ ਪਿਛਲੇ ਤਿੰਨ ਮਹੀਨਿਆਂ ਤੋਂ ਗੁਰੂ ਨਾਨਕ ਨਗਰ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ। ਘਟਨਾ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਸਵੇਰੇ ਕੁੜੀ ਦੀ ਮਾਂ ਉਸ ਨੂੰ ਚਾਹ ਲਈ ਜਗਾਉਣ ਵਾਸਤੇ ਕਮਰੇ ਵਿੱਚ ਗਈ। ਜਵਾਬ ਨਾ ਮਿਲਣ ’ਤੇ ਗੁਆਂਢੀਆਂ ਦੀ ਮਦਦ ਨਾਲ ਦਰਵਾਜ਼ਾ ਖੋਲ੍ਹਿਆ ਗਿਆ, ਜਿੱਥੇ ਕੁੜੀ ਮ੍ਰਿ*ਤਕ ਹਾਲਤ ਵਿੱਚ ਮਿਲੀ।
ਮਜ਼ਦੂਰੀ ਕਰਕੇ ਪਰਿਵਾਰ ਚਲਾਉਂਦੇ ਹਨ ਮਾਪੇ
ਪੁਲਿਸ ਅਨੁਸਾਰ, ਕੁੜੀ ਦੇ ਮਾਪੇ ਬਿਹਾਰ ਦੇ ਰਹਿਣ ਵਾਲੇ ਹਨ ਅਤੇ ਲੁਧਿਆਣਾ ਵਿੱਚ ਦਿਹਾੜੀਦਾਰ ਮਜ਼ਦੂਰੀ ਕਰਕੇ ਪਰਿਵਾਰ ਦਾ ਗੁਜ਼ਾਰਾ ਕਰਦੇ ਹਨ। ਉਸ ਦੀ ਮਾਂ ਇੱਕ ਫੈਕਟਰੀ ਵਿੱਚ ਕੰਮ ਕਰਦੀ ਹੈ, ਜਦਕਿ ਪਿਤਾ ਵੀ ਮਜ਼ਦੂਰੀ ਕਰਦਾ ਹੈ।
ਮਾਨਸਿਕ ਪਰੇਸ਼ਾਨੀ ਦਾ ਜ਼ਿਕਰ
ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਦੱਸਿਆ ਕਿ ਕੁੜੀ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ’ਤੇ ਪਰੇਸ਼ਾਨ ਸੀ। ਮਾਪਿਆਂ ਮੁਤਾਬਕ, ਪਿੰਡ ਵਿੱਚ ਰਹਿੰਦਿਆਂ ਉਹ ਪੜ੍ਹਾਈ ਕਰਦੀ ਸੀ, ਪਰ ਲੁਧਿਆਣਾ ਆਉਣ ਤੋਂ ਬਾਅਦ ਉਸ ਦੀ ਪੜ੍ਹਾਈ ਛੁੱਟ ਗਈ ਸੀ।
ਪੁਲਿਸ ਵੱਲੋਂ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਹਾਲਾਂਕਿ, ਕੁੜੀ ਦੀ ਮੌ*ਤ ਦੇ ਅਸਲ ਕਾਰਨਾਂ ਬਾਰੇ ਜਾਂਚ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ।


















