ਮੰਡੀਆਂ ਵਿੱਚ ਝੋਨੇ ਦੀ 711921 ਮੀਟਰਕ ਟਨ ਦੀ ਹੋਈ ਖਰੀਦ

2

ਬਟਾਲਾ, 28 ਅਕਤੂਬਰ 2026 AJ DI Awaaj

Punjab Desk :   ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ ਝੋਨੇ ਦੀ 719518 ਮੀਟਰਕ ਟਨ ਆਮਦ ਵਿੱਚੋਂ 711921 ਮੀਟਰਕ ਟਨ ਦੀ ਖਰੀਦ ਹੋ ਚੁੱਕੀ ਹੈ।

ਡਿਪਟੀ ਕਮਿਸ਼ਨਰ ਸ੍ਰੀ ਆਦਿੱਤਿਆ ਉੱਪਲ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਤੱਕ ਜ਼ਿਲੇ ਭਰ ਦੀਆਂ ਮੰਡੀਆਂ ਵਿਚ 719518 ਮੀਟਰਕ ਟਨ ਝੋਨੇ ਦੀ ਆਮਦ ਦਰਜ ਕੀਤੀ ਗਈ, ਜਿਸ ਵਿਚੋਂ 711921 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ।

ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਖਰੀਦੇ ਝੋਨੇ ਬਾਰੇ ਦੱਸਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਨਗਰੇਨ ਵਲੋਂ ਸਭ ਤੋਂ ਵੱਧ 299595 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ। ਇਸੇ ਤਰ੍ਹਾਂ ਮਾਰਕਫੈੱਡ ਵਲੋਂ 184027 ਮੀਟਰਕ ਟਨ, ਪਨਸਪ ਵਲੋਂ 137871 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 88828 ਮੀਟਰਕ ਟਨ ਤੇ ਐੱਫ ਸੀ ਆਈ  ਵਲੋਂ 1600 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ।

ਉਨ੍ਹਾਂ ਕਿਹਾ ਕਿ ਝੋਨੇ ਦੀ ਲਿਫ਼ਟਿੰਗ ਵੀ ਨਾਲ਼ੋਂ ਨਾਲ ਯਕੀਨੀ ਬਣਾਈ ਗਈ ਹੈ ਜਿਸ ਤਹਿਤ ਨਿਰਧਾਰਤ 72 ਘੰਟੇ ਦੇ ਸਮੇੰ ਅੰਦਰ ਚੁਕਾਈ ਯਕੀਨੀ ਬਣਾਈ ਗਈ ਹੈ।  ਮੰਡੀਆਂ ਵਿੱਚੋਂ 88.08 ਫੀਸਦ ਝੋਨੇ ਦੀ ਫਸਲ ਦੀ ਚੁਕਾਈ ਹੋ ਗਈ ਹੈ ਅਤੇ ਚੁਕਾਈ ਨਾਲ ਦੀ ਨਾਲ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਕਿਸਾਨਾਂ ਵਲੋਂ ਝੋਨੇ ਨੂੰ ਵੇਚਣ ਤੇ ਮਿੱਥੇ ਸਮੇਂ ਦੇ  ਅੰਦਰ-ਅੰਦਰ ਅਦਾਇਗੀ ਯਕੀਨੀ ਬਣਾਉਨ ਦੇ ਸਦਕਾ ਹੁਣ ਤੱਕ 1600.27 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿਚ ਟਰਾਂਸਫਰ ਕੀਤੇ ਜਾ ਚੁੱਕੇ ਹਨ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ। ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ।