ਜਿੰਪਾ ਨੇ ਬਲਵੀਰ ਕਲੋਨੀ ਅਤੇ ਸੁੰਦਰ ਨਗਰ ਦਾ ਦੌਰਾ

3

ਹੁਸ਼ਿਆਰਪੁਰ, 30 ਅਕਤੂਬਰ 2026 AJ DI Awaaj

Punjab Desk  : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵੀਰਵਾਰ ਨੂੰ ਹੁਸ਼ਿਆਰਪੁਰ ਦੀ ਬਲਵੀਰ ਕਲੋਨੀ ਅਤੇ ਸੁੰਦਰ ਨਗਰ ਦਾ ਦੌਰਾ ਕਰਕੇ ਸਥਾਨਕ ਵਸਨੀਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਇਲਾਕੇ ਵਿੱਚ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਨਾਲ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਉਨ੍ਹਾਂ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਤੇ ਹੋਰ ਸਥਾਨਕ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕੀਤੀ।
ਦੌਰੇ ਦੌਰਾਨ ਵਿਧਾਇਕ ਨੇ ਵਸਨੀਕਾਂ ਨਾਲ ਗੱਲਬਾਤ ਕਰਕੇ ਇਲਾਕੇ ਵਿੱਚ ਨਸ਼ੇ ਨਾਲ ਸਬੰਧਤ ਸਥਿਤੀ ਨੂੰ ਸਮਝਣ ਦਾ ਯਤਨ ਕੀਤਾ। ਉਨ੍ਹਾਂ ਨੇ ਲੋਕਾਂ ਦੇ ਵਿਚਾਰ ਸੁਣੇ ਅਤੇ ਉਨ੍ਹਾਂ ਵੱਲੋਂ ਉਠਾਏ ਗਏ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ। ਇਸ ਵਿਚਾਰ-ਵਟਾਂਦਰਾ ਦਾ ਮੁੱਖ ਉਦੇਸ਼ ਸਥਾਨਕ ਲੋਕਾਂ ਦੀਆਂ ਚਿੰਤਾਵਾਂ ਨੂੰ ਜਾਣਨਾ ਅਤੇ ਇਲਾਕੇ ਵਿੱਚ ਨਸ਼ੇ ਦੀ ਸਮੱਸਿਆ ਸਮੇਤ ਲੋਕ ਹਿੱਤ ਨਾਲ ਜੁੜੇ ਹੋਰ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕਰਨਾ ਸੀ।
ਵਿਧਾਇਕ ਨੇ ਕਿਹਾ ਕਿ ਇਹ  ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਦੌਰਾ ਸਥਾਨਕ ਵਸਨੀਕਾਂ ਨਾਲ ਸਿੱਧਾ ਸੰਪਰਕ ਸਥਾਪਿਤਰਿਹਾ। ਲੋਕਾਂ ਨਾਲ ਗੱਲਬਾਤ ਰਾਹੀਂ ਇਲਾਕੇ ਦੀ ਮੌਜੂਦਾ ਸਥਿਤੀ ਅਤੇ ਉਨ੍ਹਾਂ ਦੀਆਂ ਲੋੜਾਂ ਬਾਰੇ ਫੀਡਬੈਕ ਲਿਆ ਗਿਆ।

ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਲਾਕੇ ਦੇ ਦੌਰੇ ਦੌਰਾਨ ਨਸ਼ੇ ਦੇ ਮੁੱਦੇ ‘ਤੇ ਸਥਾਨਕ ਵਸਨੀਕਾਂ ਨਾਲ ਚਰਚਾ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਮੁੱਖ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ। ਇਸ ਤਰ੍ਹਾਂ ਦੇ ਵਿਚਾਰ-ਵਟਾਂਦਰਾ ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਜਨ ਪ੍ਰਤੀਨਿਧੀਆਂ ਨੂੰ ਜ਼ਮੀਨੀ ਪੱਧਰ ‘ਤੇ ਲੋਕਾਂ ਦੀਆਂ ਚਿੰਤਾਵਾਂ ਨੂੰ ਸਮਝਣ ਅਤੇ ਲੋਕ ਹਿੱਤ ਨਾਲ ਜੁੜੇ ਮੁੱਦਿਆਂ ‘ਤੇ ਬਿਹਤਰ ਤਾਲਮੇਲ ਸਥਾਪਿਤ ਕਰਨ ਵਿੱਚ ਮਦਦ ਮਿਲਦੀ ਹੈ।
ਇਸ ਮੌਕੇ ਓਐੱਸਡੀ ਟੂ ਅਰਬਨ ਅਫੇਅਰਜ਼ ਓਇਸ਼ੀ ਮੰਡਲ, ਐਕਸਟਰਾ ਅਸਿਸਟੈਂਟ ਕਮਿਸ਼ਨਰ (ਅੰਡਰ ਟ੍ਰੇਨਿੰਗ) ਗੁਰਕੰਵਲ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।