ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਲੱਗਾ ਵੱਡਾ ਝਟਕਾ

2

ਬਟਾਲਾ, 30 ਅਕਤੂਬਰ 2026 AJ DI Awaaj

Punjab Desk :   ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀਆਂ ਵਿਕਾਸ ਅਤੇ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵਾਰਡ ਨੰਬਰ 11 ਵਿਚੋਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਵੱਖ ਵੱਖ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕਾਂ ਦਾ ਵਧਦਾ ਵਿਸ਼ਵਾਸ ਬਟਾਲਾ ਵਿੱਚ ਆਮ ਆਦਮੀ ਪਾਰਟੀ ਦੀ ਲੋਕਪੱਖੀ ਨੀਤੀਆਂ ਅਤੇ ਸਰਬਪੱਖੀ ਵਿਕਾਸ ਕਾਰਜਾਂ ਦੀ ਗਵਾਹੀ ਭਰਦਾ ਹੈ, ਜਿਸ ਸਦਕਾ ਆਪ ਪਰਿਵਾਰ ਦਾ ਕਾਫਲਾ ਦਿਨੋ ਦਿਨ ਵੱਧ ਰਿਹਾ ਹੈ।

ਗੱਲਬਾਤ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਕਰੀਬ ਸਾਢੇ ਚਾਰ ਸਾਲਾਂ ਦੇ ਅੰਦਰ ਬਟਾਲਾ ਸ਼ਹਿਰ ਸਮੇਤ ਸਮੁੱਚੇ ਹਲਕੇ ਵਿੱਚ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਕਰਵਾਏ ਗਏ ਹਨ।

ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹਲਕਾ ਬਟਾਲਾ ਵਿੱਚ ਖੁੱਲ੍ਹੀਆਂ ਤੇ ਨਵੀਆਂ ਸੜਕਾਂ, ਪੱਕੀਆਂ ਗਲੀਆਂ, ਸੁੰਦਰ ਅਤੇ ਖੁੱਲ੍ਹੇ ਚੌਕ, ਸੀ.ਸੀ.ਟੀ.ਵੀ ਕੈਮਰੇ, ਸੁੰਦਰ ਐਂਟਰੀ ਗੇਟ, ਟ੍ਰੈਫਿਕ ਲਾਈਟਾਂ, ਸਟ੍ਰੀਟ ਲਾਈਟਾਂ ਅਤੇ ਹਾਈ-ਮਾਸਟ ਲਾਈਟਾਂ, ਮੁਫ਼ਤ ਮੈਡੀਕਲ ਸਹੂਲਤ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਬਣੇ ਮੁਹੱਲਾ ਕਲੀਨਿਕ ਸਫਲਤਾਪੂਰਵਕ ਚੱਲ ਰਹੇ ਹਨ।

ਉਨ੍ਹਾਂ ਦੱਸਿਆ ਕਿ ਟ੍ਰੈਫਿਕ ਦੀ ਸਮੱਸਿਆ ਨੂੰ ਦੇਖਦੇ ਅਤੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਇੱਕ ਥਾਂ ’ਤੇ ਹੀ ਪੂਰਾ ਕਰਨ ਲਈ ਤੰਗ ਜਗ੍ਹਾ ਤੋਂ ਬਾਹਰ ਕੱਢ ਕੇ ਬਣਾਈ ਨਵੀਂ ਤਹਿਸੀਲ ਬਣਾਈ ਗਈ, ਨਾਲ ਹੀ ਬਣ ਰਿਹਾ ਨਵਾਂ ਐੱਸ ਐੱਸ ਪੀ ਦਫ਼ਤਰ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਸੇ ਤਰ੍ਹਾਂ ਪਿੰਡਾਂ ਵਿੱਚ ਪੱਕੀਆਂ ਸੜਕਾਂ, ਪੱਕੇ ਸੂਏ, ਨੌਜਵਾਨਾਂ ਲਈ ਵਧੀਆ ਖੇਡ ਮੈਦਾਨ, ਨਵੇਂ ਜਿੰਮ ਅਤੇ ਖੇਡਾਂ ਨਾਲ ਜੁੜੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਹਰ ਵਰਗ ਦੀ ਭਲਾਈ ਲਈ ਲੋਕਪੱਖੀ ਨੀਤੀਆਂ ਲਾਗੂ ਕੀਤੀਆਂ ਗਈਆਂ ਹਨ। ਹਰ ਵਰਗ ਨੂੰ 600 ਯੂਨਿਟ ਮੁਫ਼ਤ ਬਿਜਲੀ, ਮਹਿਲਾਵਾਂ ਨੂੰ 1000–1500 ਰੁਪਏ ਮਹੀਨਾਵਾਰ ਸਹਾਇਤਾ,ਸਿੱਖਿਆ ਦੇ ਖੇਤਰ ਵਿੱਚ ਸੁਧਾਰ,ਸਕੂਲ ਆਫ਼ ਐਮੀਨੈਂਸ ਅਤੇ 10 ਲੱਖ ਦੇ ਮੈਡੀਕਲ ਕਾਰਡ ਵਰਗੀਆਂ ਸਰਕਾਰੀ ਸਹੂਲਤਾਂ, ਸ਼ਰਧਾਲੂਆਂ ਲਈ ਮੁਫ਼ਤ ਤੀਰਥ ਯਾਤਰਾ ਬੱਸਾਂ ਵੀ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨਾਲ ਸਿੱਧੇ ਤੌਰ ’ਤੇ ਜੁੜੀਆਂ ਹਨ ਅਤੇ ਵਿਕਾਸ ਕਾਰਜ ਨਿਰੰਤਰ ਜਾਰੀ ਹਨ।