ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਖੇਡ ਮੈਦਾਨ ਦਾ ਉਦਘਾਟਨ

3

ਡੇਰਾ ਬਾਬਾ ਨਾਨਕ/ਗੁਰਦਾਸਪੁਰ, 12 ਨਵੰਬਰ 2026 AJ DI Awaaj

Punjab Desk :     ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਪਿੰਡ ਨਿੱਕੇ ਘੁੰਮਣ ਵਿਖੇ ਨਵੇਂ ਖੇਡ ਮੈਦਾਨ ਦਾ ਉਦਘਾਟਨ ਕੀਤਾ। ਇਸ ਮੌਕੇ ਖਿਡਾਰੀਆਂ ਨੂੰ ਕਿੱਟਾਂ ਵੀ ਵੰਡੀਆਂ ਗਈਆਂ।

ਇਸ ਮੌਕੇ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਖੇਡਾਂ ਜਿੱਥੇ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਦਾ ਆਧਾਰ ਹਨ, ਉੱਥੇ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਇੱਕ ਸਿਹਤਮੰਦ ਅਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ।ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਉਦੇਸ਼ ਪਿੰਡ-ਪਿੰਡ ਖੇਡ ਸਹੂਲਤਾਂ ਪਹੁੰਚਾ ਕੇ ਨੌਜਵਾਨਾਂ ਦੀ ਪ੍ਰਤਿਭਾ ਨੂੰ ਨਿਖਾਰਨਾ ਅਤੇ ਉਨ੍ਹਾਂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨਾ ਹੈ।

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਨੌਜਵਾਨ ਪੀੜੀ ਸਾਡਾ ਭਵਿੱਖ ਹਨ ਤੇ ਸਾਡਾ ਭਵਿੱਖ ਹੱਸਦਾ ਖੇਡਦਾ ਤੇ ਰੋਸ਼ਨਾਉਂਦਾ ਹੀ ਹੋਵੇ ਇਸ ਲਈ ਪੰਜਾਬ ਸਰਕਾਰ ਨੌਜਵਾਨੀ ਨੂੰ ਬਚਾਉਣ ਲਈ ਸਾਰਥਕ ਉਪਰਾਲੇ ਕਰ ਰਹੀ ਹੈ। ਉਹਨਾਂ ਕਿਹਾ ਕਿ ਖੇਡ ਮੈਦਾਨਾਂ ਦੀ ਉਸਾਰੀ ਨਾਲ ਜਿੱਥੇ ਨੌਜਵਾਨ ਮਾੜੀ ਸੰਗਤ ਵਿੱਚ ਜਾਣ ਤੋਂ ਬਚੇਗਾ ਉੱਥੇ ਖੇਡਾਂ ਖੇਡਣ ਨਾਲ ਨੌਜਵਾਨ ਸਿਹਤਮੰਦ ਤੇ ਤੰਦਰੁਸਤ ਹੋਵੇਗਾ। ਪਿੰਡਾਂ ਵਿੱਚ ਖੇਡ ਮੈਦਾਨ ਹੋਣ ਨਾਲ ਖਿਡਾਰੀ ਆਪਣੀ ਖੇਡ ਨੂੰ ਹੋਰ ਨਿਖਾਰ ਸਕੇਗਾ ਤੇ ਕਿਸੇ ਹੋਰ ਥਾਂ ਤੇ ਖੇਡ ਲਈ ਆਉਣ ਜਾਣ ਦੀ ਖੱਜਲ ਖਵਾਰੀ ਤੋਂ ਵੀ ਬਚੇਗਾ। ਨੌਜਵਾਨ ਖੇਡਾਂ, ਖੇਡ ਕੇ ਸੂਬੇ ਦਾ ਨਾਮ ਰੋਸ਼ਨ ਕਰੇਗਾ ਤੇ ਚੰਗੀ ਮੁਹਾਰਤ ਹਾਸਲ ਕਰੇਗਾ|

ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੌਜਵਾਨ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਨੌਜਵਾਨ ਵਰਗ ਨੂੰ ਮਾੜੀ ਕੁਰੀਤੀਆਂ ਤੋਂ ਬਚਾਉਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ ਜਿਥੇ ਲਗਾਤਾਰ ਮਿਹਨਤ ਕਰਕੇ ਜਿਥੇ ਇਕ-ਇਕ ਨੋਜਵਾਨ ਸਿਹਤਮੰਦ ਰਹੇਗਾ ਤੇ ਖੇਡਾਂ ਖੇਡ ਕੇ ਆਪਣੀ ਐਨਰਜੀ ਨੂੰ ਸਕਰਾਤਮਕ ਗਤੀਵਿਧੀਆਂ ਵੱਲ ਲਗਾਏਗਾ।